Congress ਦੀ ਅਨੁਸ਼ਾਸਨੀ ਕਮੇਟੀ ਦੀ ਵੱਡੀ ਕਾਰਵਾਈ, 8 ਕਾਂਗਰਸੀ ਕੌਂਸਲਰਾਂ ਨੂੰ ਪਾਰਟੀ ਕੱਢਿਆ ਬਾਹਰ, ਜਾਣੋ ਕੀ ਹੈ ਕਾਰਨ

ਆਪਸੀ ਖਿੱਚੋ ਤਾਣ ਦੇ ਚੱਲਦੇ ਪਹਿਲਾਂ ਮੇਅਰ, ਫਿਰ ਡਿਪਟੀ ਮੇਅਰ ਅਤੇ ਹੁਣ ਸੀਨੀਅਰ ਡਿਪਟੀ ਮੇਅਰ ਦੀ ਕੁਰਸੀ ਤੋਂ ਕਾਂਗਰਸ ਨੂੰ ਧੋਣਾ ਪਿਆ ਸੀ ਹੱਥ

By  Aarti May 15th 2025 10:49 AM -- Updated: May 15th 2025 12:06 PM

Congress Expels Councilors :  ਕਾਂਗਰਸ ਪਾਰਟੀ ਅਨੁਸ਼ਾਸਨ ਕਮੇਟੀ ਨੇ ਉਨ੍ਹਾਂ ਕੌਂਸਲਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਜਿਨ੍ਹਾਂ ਨੇ 2 ਮਈ ਨੂੰ ਕਾਂਗਰਸ ਪਾਰਟੀ ਨਾਲ ਸਬੰਧਤ ਸਾਬਕਾ ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ ਵਿਰੁੱਧ ਲਿਆਂਦੇ ਗਏ ਬੇਭਰੋਸਗੀ ਮਤੇ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਕੀਤੀ ਅਪੀਲ ਨੂੰ ਨਜ਼ਰਅੰਦਾਜ਼ ਕੀਤਾ ਸੀ।

ਜ਼ਿਲ੍ਹਾ ਪ੍ਰਧਾਨ ਅਤੇ ਸ਼ਹਿਰ ਦੇ ਸੀਨੀਅਰ ਆਗੂਆਂ ਦੀ ਸ਼ਿਕਾਇਤ 'ਤੇ ਪਾਰਟੀ ਦੀ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਹੇਠ 8 ਕੌਂਸਲਰਾਂ ਨੂੰ ਪੰਜ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਪਿਛਲੇ ਬੁੱਧਵਾਰ ਨੂੰ, ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ 13 ਕੌਂਸਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ। ਇਨ੍ਹਾਂ ਨੋਟਿਸਾਂ ਵਿੱਚ ਕੌਂਸਲਰਾਂ ਅਤੇ ਆਗੂਆਂ ਨੂੰ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਪਾਰਟੀ ਨੇ 6 ਕੌਂਸਲਰਾਂ ਵੱਲੋਂ ਦਿੱਤੇ ਗਏ ਜਵਾਬਾਂ ਨੂੰ ਅਸੰਤੁਸ਼ਟੀਜਨਕ ਪਾਇਆ, ਜਦੋਂ ਕਿ 2 ਕੌਂਸਲਰਾਂ ਨੇ ਅਨੁਸ਼ਾਸਨੀ ਕਮੇਟੀ ਵੱਲੋਂ ਭੇਜੇ ਗਏ ਨੋਟਿਸਾਂ ਦਾ ਜਵਾਬ ਨਹੀਂ ਦਿੱਤਾ।

ਦੱਸ ਦਈਏ ਕਿ 50 ਵਿੱਚੋਂ 43 ਸੀਟਾਂ ਜਿੱਤਣ ਵਾਲੀ ਕਾਂਗਰਸ ਆਪਸੀ ਖਿੱਚੋ ਤਾਣ ਕਾਰਨ ਨਗਰ ਨਿਗਮ ਦੇ ਅਹੁਦੇਦਾਰੀਆਂ ਵਿੱਚੋਂ ਬਾਹਰ ਹੋ ਗਈ ਹੈ। 

ਇਹ ਵੀ ਪੜ੍ਹੋ : Punjab Youth Murder : ਕੈਨੇਡਾ ’ਚ ਦਿਨ ਦਿਹਾੜੇ ਪੰਜਾਬੀ ਵਿਅਕਤੀ ਦਾ ਕਤਲ; ਦਫਤਰ ਬਾਹਰ ਹੀ ਚਲਾਈਆਂ ਤਾਬੜਤੋੜ ਗੋਲੀਆਂ

Related Post