ਕਾਂਗਰਸੀ MLA ਬਰਿੰਦਰਮੀਤ ਪਾਹੜਾ ਦੇ ਪਿਤਾ ਦਾ ਨਾਂਅ ਕਤਲ ਮਾਮਲੇ 'ਚ ਨਾਮਜ਼ਦ

ਮਾਮਲਾ ਬੀਤੇ ਦਿਨ ਪ੍ਰੇਮ ਸੰਬੰਧਾਂ ਕਾਰਨ ਹੋਏ 25 ਸਾਲਾਂ ਦੇ ਨੌਜਵਾਨ ਦੇ ਕਤਲ ਦਾ ਹੈ।

By  Amritpal Singh May 9th 2023 01:48 PM

Punjab News: ਗੁਰਦਾਸਪੁਰ ਦੇ ਮੌਜੂਦਾ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਨੂੰ ਪੁਲਿਸ ਵੱਲੋਂ ਬੀਤੇ ਦਿਨ ਇਕ ਨੌਜਵਾਨ ਦੇ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਮਾਮਲਾ ਬੀਤੇ ਦਿਨ ਪ੍ਰੇਮ ਸੰਬੰਧਾਂ ਕਾਰਨ ਹੋਏ 25 ਸਾਲਾਂ ਦੇ ਨੌਜਵਾਨ ਦੇ ਕਤਲ ਦਾ ਹੈ। ਪੁਲਿਸ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਵੀਨਾ ਜੋ ਮ੍ਰਿਤਕ ਨੌਜਵਾਨ ਦੀ ਮਾਤਾ ਹੈ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਦੋਸ਼ੀਆਂ ਨੂੰ ਉਨ੍ਹਾਂ ਨਾਲ ਰਾਜ਼ੀਨਾਮਾ ਨਾ ਕਰਨ ਲਈ ਉਕਸਾ ਰਹੇ ਸਨ ਅਤੇ ਦੋਸ਼ੀਆਂ ਨੂੰ ਸ਼ਹਿ ਦੇ ਰਹੇ ਸਨ। ਗੁਰਮੀਤ ਸਿੰਘ ਪਾਹੜਾ ਸਮੇਤ ਕੁੱਲ 6 ਵਿਅਕਤੀ ਜਿੰਨਾਂ ਵਿੱਚ ਇਕ ਔਰਤ ਵੀ ਸ਼ਾਮਲ ਹੈ ਮਾਮਲੇ ਵਿੱਚ ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਹਨ।


ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਨੌਜਵਾਨ ਸੁਭਮ ਦੀ ਮਾਤਾ ਵੀਨਾ ਪਤਨੀ ਸੁਭਾਸ ਵਾਸੀ ਪਾਹੜਾ ਨੇ ਦੱਸਿਆ ਹੈ ਕਿ ਉਸ ਦੇ ਲੜਕੇ  ਸੁਭਮ ਮੋਟੂ ਜਿਸਦੀ ਉਮਰ ਕ੍ਰੀਬ 25 ਸਾਲ ਸੀ ਅਤੇ ਉਹ ਲੱਕੜ ਦਾ ਕੰਮ ਕਰਦਾ ਸੀ।7 ਮਈ  ਨੂੰ ਉਹ ਅਤੇ ਉਸਦਾ ਲੜਕਾ ਸੁਭਮ  ਮੋਟੂ ਆਪਣੇ ਘਰ ਮੌਜੂਦ ਸੀ ਕਿ ਕਰੀਬ 8.00 ਸ਼ਾਮ ਬੋਬੀ ਪੁੱਤਰ ਸਿੰਦਾ ਵਾਸੀ ਪਾਹੜਾ ਉਨ੍ਹਾਂ ਦੇ ਘਰ ਆਇਆ ਅਤੇ ਉਸਦੇ ਲੜਕੇ ਸੁਭਮ ਨੂੰ ਆਪਣੇ ਨਾਲ ਲੈ ਗਿਆ ਜੋ ਰਾਤ ਘਰ ਵਾਪਿਸ ਨਹੀ ਆਇਆ। ਅਗਲੇ ਦਿਨ ਸਵੇਰੇ ਕਰੀਬ ਸਾਢੇ ਛੇ ਵਜੇ ਪਿੰਡ ਦੇ ਦੋ ਵਿਅਕਤੀਆਂ ਨੇ ਉਸ ਦੇ ਘਰ ਆ ਕੇ ਦੱਸਿਆ ਕਿ  ਸੁਭਮ ਮੋਟੂ ਦੀ ਲਾਸ਼ ਪਿੰਡ ਵਿਚ ਹੀ ਕਿਸੇ ਦੇ ਖੇਤ ਵਿੱਚ ਪਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ‌ ਉਸ ਦੇ ਲੜਕੇ ਸੁਭਮ ਮੋਟੂ ਦੇ  ਸਬੰਧ ਪਿੰਡ ਦੀ ਹੀ ਇੱਕ ਲੜਕੀ ਨਾਲ ਸਨ। ਇਸ ਰੰਜਿਸ ਵਿੱਚ ਆ ਕੇ ਉਸ ਦੇ ਭਰਾ ਪਿਉ ਅਤੇ ਹੋਰਾਂ ਨੇ ਸੁਭਮ  ਮੋਟੂ ਨੂੰ ਕੁੱਟ ਮਾਰ ਕਰਕੇ ਜਾਨੋ ਮਾਰ ਦਿੱਤਾ ਹੈ। ਮਾਮਲੇ ਵਿੱਚ ਥਾਂਣਾ ਤਿਬੜ ਦੀ ਪੁਲਿਸ ਵੱਲੋਂ ਲੜਕੀ ਦੇ ਭਰਾ ਬੋਬੀ ਪੁੱਤਰ ਸ਼ਿੰਦਾ ਉਸ ਦੇ ਪਿਤਾ ਸ਼ਿੰਦਾ ਪੁੱਤਰ ਬੱਚਨ ਲਾਲ  ਅਤੇ 4 ਹੋਰ ਰਾਜੂ ,ਲਾਵਾ ਪੁੱਤਰਾਂਨ ਹਜਾਰਾ ਲਾਲ ,ਕੁਲਵਿੰਦਰ ਪਤਨੀ ਰਾਜੂ ਅਤੇ ਗੁਰਮੀਤ ਸਿੰਘ ਪੁੱਤਰ ਕਰਤਾਰ ਸਿੰਘ ਨਾਮਜਦ ਕੀਤੇ ਗਏ ਹਨ ਜਿਨ੍ਹਾਂ ਵਿਚੋਂ ਗੁਰਮੀਤ ਸਿੰਘ ਮੌਜੂਦਾ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਦੇ ਪਿਤਾ ਹਨ। ਹਾਲਾਂਕਿ ਵਿਧਾਇਕ ਅਤੇ ਉਨ੍ਹਾਂ ਦਾ ਪਰਿਵਾਰ ਮਾਮਲੇ ਫਿਲਹਾਲ ਕੋਈ ਪ੍ਰਤੀਕ੍ਰਿਆ ਦੇਣ ਲਈ ਤਿਆਰ ਨਹੀਂ ਹਨ ਕਿਉਂਕਿ ਵਾਰ-ਵਾਰ ਫੋਨ ਕੀਤੇ ਜਾਣ ਤੇ ਵੀ ਉਨ੍ਹਾਂ ਵੱਲੋਂ ਫੋਨ ਨਹੀਂ ਚੁੱਕਿਆ ਜਾ ਰਿਹਾ ਹੈ।


Related Post