ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ਕੀਤੀ ਮੁਲਤਵੀ

By  Shameela Khan November 2nd 2023 11:14 AM -- Updated: November 2nd 2023 11:37 AM

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਫਿਲਹਾਲ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ । ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਇਸ ਮਾਮਲੇ ‘ਚ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ ਕੀ ਸਬੂਤ ਹਨ। 


ਖਹਿਰਾ ਨੂੰ NDPS ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ 'ਚ ਖਹਿਰਾ ਨੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ।

ਦੱਸ ਦਈਏ ਖਹਿਰਾ ਦੀ ਗ੍ਰਿਫ਼ਤਾਰੀ 2015 ਦੇ NDPS ਮਾਮਲੇ ‘ਚ ਹੋਈ ਹੈ। ਅੱਠ ਸਾਲਾਂ ਬਾਅਦ ਖਹਿਰਾ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੂੰ 2015 ਦੇ ਡਰੱਗ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ‘ਚ 2021 ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ‘ਚ 2022 ਨੂੰ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ‘ਚ ਅਦਾਲਤ ਨੇ ਡਰੱਗਸ ਮਾਮਲੇ ਵਿੱਚ ਉਨ੍ਹਾਂ ਖਿਲਾਫ ਸੰਮਨ ਹੁਕਮ ਨੂੰ ਰੱਦ ਕਰ ਦਿੱਤਾ। ਇਸ ਦੇ ਬਾਅਦ ਹੁਣ 28 ਸਤੰਬਰ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।  ਜਿਸ 'ਤੇ ਪਿਛਲੇ ਕਈ ਦਿਨਾਂ ਤੋਂ ਸੁਣਵਾਈ ਚੱਲ ਰਹੀ ਹੈ। ਅੱਜ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਹਾਈਕੋਰਟ ਨੇ ਖਹਿਰਾ ਨੂੰ ਕੋਈ ਰਾਹਤ ਦਿੱਤੇ ਬਿਨਾਂ ਸੁਣਵਾਈ ਸੋਮਵਾਰ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। 


Related Post