ਕਾਂਗਰਸੀ ਐਮਪੀ ਸੰਤੋਖ ਚੌਧਰੀ ਹੋਏ ਪੰਜ ਤੱਤਾਂ 'ਚ ਵਲੀਨ, ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

By  Ravinder Singh January 15th 2023 01:56 PM

ਜਲੰਧਰ:  ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅੱਜ ਪੰਜ ਤੱਤਾਂ ਵਿਚ ਵਲੀਨ ਹੋ ਗਏ। ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਤੋਂ ਰਵਾਨਾ ਹੋਈ ਜੋ ਕਾਲਾ ਸੰਘਿਆਂ ਰੋਡ 'ਤੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਪਹੁੰਚੀ। ਇੱਥੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਚੌਧਰੀ ਦੀ ਦੇਹ ਨੂੰ ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਅਗਨੀ ਭੇਟ ਕੀਤੀ। ਰਾਹੁਲ ਗਾਂਧੀ ਵੀ ਅੰਤਿਮ ਯਾਤਰਾ ਵਿੱਚ ਪਹੁੰਚੇ ਤੇ ਸ਼ਰਧਾਂਜਲੀ ਭੇਟ ਕੀਤੀ।


ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਵਿਧਾਇਕ ਰਾਣਾ ਗੁਰਜੀਤ ਸਿੰਘ,ਵਿਧਾਇਕ ਪਰਗਟ ਸਿੰਘ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ,ਨੇ ਵੀ ਸ਼ਰਧਾਂਜਲੀ ਭੇਂਟ ਕੀਤੀ। ਆਮ ਆਦਮੀ ਪਾਰਟੀ ਵਿਧਾਇਕ ਰਮਨ ਅਰੋੜਾ ਤੇ ਵਿਧਾਇਕ ਸ਼ੀਤਲ ਅੰਗੁਰਾਲ,ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ ਸੰਸਦ ਮੈਂਬਰ ਮੁਹੰਮਦ ਸਦੀਕ ਵੀ ਪਹੁੰਚੇ ਤੇ ਸ਼ਰਧਾਂਜਲੀ ਭੇਟ ਕੀਤੀ।

ਸਸਕਾਰ ਦੇ ਚੱਲਦਿਆਂ ਭਾਰਤ ਜੋੜੋ ਯਾਤਰਾ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਭਾਰਤ ਜੋੜੋ ਯਾਤਰਾ ਬਾਅਦ ਦੁਪਹਿਰ 3 ਵਜੇ ਜਲੰਧਰ ਤੋਂ ਮੁੜ ਸ਼ੁਰੂ ਕੀਤੀ ਜਾਵੇਗੀ। ਕਾਬਿਲੇਗੌਰ ਹੈ ਕਿ ਸੰਤੋਖ ਚੌਧਰੀ ਨੂੰ ਕੱਲ੍ਹ ਸਵੇਰੇ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਉਥੇ ਉਨ੍ਹਾਂ ਨੇ ਦਮ ਤੋੜ ਦਿੱਤਾ ਸੀ। ਜਿਸ ਤੋਂ ਮਗਰੋਂ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਹਸਪਤਾਲ 'ਚ ਫਾਇਰਿੰਗ, ਡਾਕਟਰ ਗੰਭੀਰ ਰੂਪ 'ਚ ਜ਼ਖ਼ਮੀ

ਕਾਬਿਲੇਗੌਰ ਹੈ ਕਿ ਸੰਸਦ ਮੈਂਬਰ ਦਾ ਕੱਲ੍ਹ ਫਿਲੌਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ 76 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਘੁੰਮ ਰਹੇ ਸਨ। ਜਿੱਥੇ ਉਹ ਠੋਕਰ ਖਾ ਕੇ ਡਿੱਗ ਪਿਆ। ਹਸਪਤਾਲ ਪੁੱਜਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਅੰਤਿਮ ਸੰਸਕਾਰ ਹੋਣ ਤੱਕ ਯਾਤਰਾ ਮੁਲਤਵੀ ਕਰ ਦਿੱਤੀ। ਰਾਹੁਲ ਗਾਂਧੀ ਵੀ ਉਨ੍ਹਾਂ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ।

Related Post