Congress protest : ਕਾਂਗਰਸੀ ਵਰਕਰਾਂ ਨੇ ਵਿਧਾਇਕ ਅਮਿਤ ਰਤਨ ਦੇ ਸਾਥੀਆਂ ਖ਼ਿਲਾਫ਼ ਵੀ ਕਾਰਵਾਈ ਮੰਗੀ

By  Ravinder Singh February 23rd 2023 01:50 PM -- Updated: February 23rd 2023 01:55 PM

ਬਠਿੰਡਾ : ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਉਸ ਦੇ ਸਾਥੀਆਂ ਖਿਲਾਫ਼ ਵੀ ਕਾਰਵਾਈ ਦੀ ਮੰਗ ਉੱਠ ਰਹੀ ਹੈ। ਬਠਿੰਡਾ ਦਿਹਾਤੀ ਤੋਂ ਕਾਂਗਰਸ ਆਗੂ ਤੇ ਵਰਕਰਾਂ ਨੇ ਅਮਿਤ ਰਤਨ ਦੇ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ।



ਬਠਿੰਡਾ ਦੇ ਸਰਕਟ ਹਾਊਸ ਵਿਖੇ ਬਠਿੰਡਾ ਦਿਹਾਤੀ ਤੋਂ ਕਾਂਗਰਸੀ ਆਗੂ ਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਦਿੰਦੇ ਕਾਂਗਰਸ ਆਗੂ ਹਰਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਬੇਸ਼ੱਕ ਐਮਐਲਏ ਅਮਿਤ ਰਤਨ ਅਤੇ ਉਸਦਾ ਸਾਥੀ ਨੂੰ ਰਿਸ਼ਵਤ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤੇ ਉਸ ਦੇ ਹੋਰ ਸਾਥੀਆਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : AAP MLA Amit Rattan Kotfatta arrested : ਵਿਜੀਲੈਂਸ ਨੇ 'ਆਪ' ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ

ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Related Post