Punjab ’ਚ PRTC ਤੇ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ; ਠੇਕਾ ਮੁਲਾਜ਼ਮਾਂ ਨੂੰ ਮੈਨੇਜਮੈਂਟ ਵੱਲੋਂ ਮਸਲੇ ਹੱਲ ਕਰਨ ਦਾ ਮਿਲਿਆ ਭਰੋਸਾ
ਠੇਕਾ ਮੁਲਾਜ਼ਮਾਂ ਨੂੰ ਮੈਨੇਜਮੈਂਟ ਵੱਲੋਂ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ ਮਿਲਣ ਮਗਰੋਂ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ। ਜਲਦ ਹੀ ਮੁਲਾਜ਼ਮ ਆਪਣੀ ਡਿਊਟੀ ’ਤੇ ਪਰਤਣਗੇ।
Punjab Government Bus Strike News : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲੇ ਮੁਸਾਫਰਾਂ ਲਈ ਰਾਹਤ ਭਰੀ ਖ਼ਬਰ ਹੈ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ। ਠੇਕਾ ਮੁਲਾਜ਼ਮਾਂ ਨੂੰ ਮੈਨੇਜਮੈਂਟ ਵੱਲੋਂ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ ਮਿਲਣ ਮਗਰੋਂ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ। ਜਲਦ ਹੀ ਮੁਲਾਜ਼ਮ ਆਪਣੀ ਡਿਊਟੀ ’ਤੇ ਪਰਤਣਗੇ।
ਯੂਨੀਅਨ ਨੇ ਇਹ ਹੜਤਾਲ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਸੀ, ਜਿਸਦਾ ਸਿੱਧਾ ਅਸਰ ਆਮ ਯਾਤਰੀਆਂ 'ਤੇ ਪਿਆ। ਮੁਫ਼ਤ ਯਾਤਰਾ ਯੋਜਨਾ ਦਾ ਲਾਭ ਲੈਣ ਵਾਲੀਆਂ ਮਹਿਲਾ ਯਾਤਰੀਆਂ ਨੂੰ ਸਭ ਤੋਂ ਵੱਧ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ। ਸਰਕਾਰੀ ਬੱਸਾਂ ਦੇ ਨਾ ਚੱਲਣ ਕਾਰਨ ਉਨ੍ਹਾਂ ਨੂੰ ਕਿਰਾਏ ਦਾ ਭੁਗਤਾਨ ਕਰਕੇ ਨਿੱਜੀ ਬੱਸਾਂ 'ਤੇ ਯਾਤਰਾ ਕਰਨੀ ਪਈ। ਦਫ਼ਤਰ ਜਾਣ ਵਾਲੇ ਅਤੇ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋਏ। ਨਿੱਜੀ ਬੱਸ ਆਪਰੇਟਰਾਂ ਨੇ ਸਥਿਤੀ ਦਾ ਫਾਇਦਾ ਉਠਾਇਆ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਠੇਕਾ ਕਰਮਚਾਰੀਆਂ ਨੇ ਬੁੱਧਵਾਰ ਦੁਪਹਿਰ 12 ਵਜੇ ਪੀਆਰਟੀਸੀ (PRTC) ਤੇ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਕੀਤੀ ਸੀ। ਇਹ ਮੀਟਿੰਗ ਲਗਭਗ ਛੇ ਘੰਟੇ ਚੱਲੀ, ਪਰ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ ਸੀ।