Khanna News : ਸਟੀਲ ਫੈਕਟਰੀ ਚ ਵਾਪਰਿਆ ਭਿਆਨਕ ਹਾਦਸਾ, ਕਰੇਨ ਦਾ ਗਾਡਰ ਟੁੱਟਣ ਕਾਰਨ ਠੇਕੇਦਾਰ ਦੀ ਮੌਤ

Shri Ambe Steel Industry Khanna : ਮ੍ਰਿਤਕ ਦੇ ਪੁੱਤਰ ਕਰਨਵੀਰ ਸਿੰਘ ਨੇ ਕਿਹਾ ਕਿ ਉਸ ਦੇ ਪਿਤਾ ਲੰਬੇ ਸਮੇਂ ਤੋਂ ਇਸ ਫੈਕਟਰੀ ਵਿੱਚ ਠੇਕੇਦਾਰ ਵਜੋਂ ਕੰਮ ਕਰ ਰਹੇ ਸਨ। ਉਸ ਨੇ ਕਿਹਾ ਕਿ ਕਰੇਨ ਦਾ ਗਾਡਰ ਟੁੱਟ ਗਿਆ ਅਤੇ ਉਸਦੇ ਪਿਤਾ ਉੱਤੇ ਡਿੱਗ ਪਿਆ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

By  KRISHAN KUMAR SHARMA April 27th 2025 04:09 PM -- Updated: April 27th 2025 04:11 PM

Khanna News : ਖੰਨਾ 'ਚ ਸਥਿਤ ਇੱਕ ਸਟੀਲ ਫੈਕਟਰੀ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸ਼੍ਰੀ ਅੰਬੇ ਸਟੀਲ ਇੰਡਸਟਰੀ, ਖੰਨਾ ਵਿਖੇ ਇੱਕ ਕਰੇਨ ਗਰਡਰ ਡਿੱਗਣ ਨਾਲ ਇੱਕ ਠੇਕੇਦਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 44 ਸਾਲਾ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਕਿ ਅਮਲੋਹ ਦੇ ਬਰੋਂਗਾ ਦਾ ਰਹਿਣ ਵਾਲਾ ਸੀ। (Shri Ambe Steel Industry Khanna)

ਘਟਨਾ ਉਪਰੰਤ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਇੰਡਸਟਰੀ ਦਾ ਗੇਟ ਬੰਦ ਦਿਖਾਈ ਦੇ ਰਿਹਾ ਹੈ ਅਤੇ ਬਾਹਰ ਖੜ੍ਹੇ ਪਰਿਵਾਰਕ ਮੈਂਬਰ ਦੋਸ਼ ਲਗਾ ਰਹੇ ਹਨ ਕਿ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

ਪਰਿਵਾਰਕ ਮੈਂਬਰਾਂ ਵੱਲੋਂ ਇੰਡਸਟਰੀ 'ਤੇ ਘਟਨਾ ਨੂੰ ਲੈ ਕੇ ਲਾਪਰਵਾਹੀ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਮ੍ਰਿਤਕ ਦੇ ਪੁੱਤਰ ਕਰਨਵੀਰ ਸਿੰਘ ਨੇ ਕਿਹਾ ਕਿ ਉਸ ਦੇ ਪਿਤਾ ਲੰਬੇ ਸਮੇਂ ਤੋਂ ਇਸ ਫੈਕਟਰੀ ਵਿੱਚ ਠੇਕੇਦਾਰ ਵਜੋਂ ਕੰਮ ਕਰ ਰਹੇ ਸਨ। ਉਸ ਨੇ ਕਿਹਾ ਕਿ ਕਰੇਨ ਦਾ ਗਾਡਰ ਟੁੱਟ ਗਿਆ ਅਤੇ ਉਸਦੇ ਪਿਤਾ ਉੱਤੇ ਡਿੱਗ ਪਿਆ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਡੀਐਸਪੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।

Related Post