ਜਿਹੜਾ ਉਂਗਲ ਚੱਕੂ, ਉਂਗਲ ਵੱਢ ਦਿਆਂਗੇ, ਜਿਹੜਾ ਅੱਖ ਚੱਕੂ ਅੱਖ ਕੱਢ ਦਿਆਂਗੇ... AAP ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਵਿਵਾਦਿਤ ਬਿਆਨ

ਦੱਸ ਦਈਏ ਕਿ ਇਹ ਜਾਣਕਾਰੀ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮਿਲੀ, ਉਹ ਤੁਰੰਤ ਹਸਪਤਾਲ ਪਹੁੰਚੇ ਅਤੇ ਕੌਂਸਲਰ ਦਾ ਹਾਲ-ਚਾਲ ਪੁੱਛਿਆ।

By  Aarti November 21st 2025 05:48 PM

MLA Manvinder Singh Giaspura News : ਨਗਰ ਪੰਚਾਇਤ ਮਲੌਦ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ ਨਾਲ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਹੈ। ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਂਗਰਸੀਆਂ ਉਪਰ ਇਲਜਾਮ ਲਗਾਉਂਦੇ ਹੋਏ ਕਿਹਾ ਵਿਵਾਦਿਤ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਿਹੜਾ ਸਾਡੇ ਵਲੰਟੀਅਰਾਂ ’ਤੇ ਜਿਹੜਾ ਉਂਗਲ ਚੱਕੂ, ਉਂਗਲ ਵੱਢ ਦਿਆਂਗੇ, ਜਿਹੜਾ ਅੱਖ ਚੱਕੂ ਅੱਖ ਕੱਢ ਦਿਆਂਗੇ। 

ਮਿਲੀ ਜਾਣਕਾਰੀ ਮੁਤਾਬਿਕ ਘਟਨਾ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਸਿਵਲ ਹਸਪਤਾਲ ਮਲੌਦ ਵਿੱਚ ਦਾਖ਼ਲ ਕਰਵਾਇਆ ਗਿਆ। ਦੱਸ ਦਈਏ ਕਿ ਇਹ ਜਾਣਕਾਰੀ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮਿਲੀ, ਉਹ ਤੁਰੰਤ ਹਸਪਤਾਲ ਪਹੁੰਚੇ ਅਤੇ ਕੌਂਸਲਰ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਬੁਰੀ ਹਾਰ ਤੋਂ ਬਾਅਦ ਕਾਂਗਰਸੀ ਬੌਖਲਾਏ ਹੋਏ ਹਨ, ਜਿਸ ਕਾਰਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਵੱਲੋਂ ਕੁੱਟਮਾਰ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਹਨ। ਵਿਧਾਇਕ ਨੇ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ 24 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਗੁੰਡਾਗਰਦੀ ਕਰਨ ਦੀ ਹਿੰਮਤ ਨਾ ਕਰ ਸਕੇ। 

ਇਹ ਵੀ ਪੜ੍ਹੋ : ਜਥੇਦਾਰ ਸ੍ਰੀ ਅਕਾਲ ਤਖਤ , ਪੰਥ ਨੂੰ ਜਵਾਬਦੇਹ , ਨਾ ਕਿ ਸਿਰੋਂ ਮੋਨੇ ਤੇ ਦਾਹੜੀ ਕੱਟੇ ਮੁੱਖ ਮੰਤਰੀ ਨੂੰ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Related Post