ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਬਤੌਰ ਜਥੇਦਾਰ ਨਿਯੁਕਤੀ ਦਾ ਵਿਵਾਦ ਹੋਇਆ ਹੱਲ, 25 ਅਕਤੂਬਰ ਨੂੰ ਹੋਵੇਗਾ ਵਿਸ਼ੇਸ਼ ਸਨਮਾਨ

Jathedar Kuldeep Singh Gargajj : ਨਿਹੰਗ ਸਿੰਘ ਦਲਾਂ, ਸੰਪਰਦਾਵਾਂ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਬਤੌਰ ਜਥੇਦਾਰ ਨਿਯੁਕਤੀ ਦਾ ਵਿਰੋਧ ਕੀਤਾ ਜਾ ਰਿਹਾ ਸੀ, ਪਰ ਹੁਣ ਜਥੇਬੰਦੀਆਂ ਵੱਲੋਂ ਭਰੋਸੇਯੋਗਤਾ ਦਰਸਾਈ ਗਈ ਹੈ ਅਤੇ 25 ਅਕਤੂਬਰ ਨੂੰ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

By  KRISHAN KUMAR SHARMA October 23rd 2025 12:07 PM -- Updated: October 23rd 2025 12:12 PM

Jathedar Kuldeep Singh Gargajj DastarBandi : ਸਿੱਖ ਪੰਥ ਲਈ ਵੱਡੀ ਖ਼ੁਸ਼ਖਬਰੀ ਹੈ। ਸ਼੍ਰੋਮਣੀ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਯਤਨਾਂ ਨੂੰ ਵੱਡਾ ਬੂਰ ਪਿਆ ਹੈ, ਜਿਨ੍ਹਾਂ ਸਦਕਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਬੰਧੀ ਚੱਲ ਰਹੇ ਵਿਵਾਦ ਦਾ ਹੱਲ ਹੋ ਗਿਆ ਹੈ।

ਨਿਹੰਗ ਸਿੰਘ ਦਲਾਂ, ਸੰਪਰਦਾਵਾਂ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਬਤੌਰ ਜਥੇਦਾਰ ਨਿਯੁਕਤੀ ਦਾ ਵਿਰੋਧ ਕੀਤਾ ਜਾ ਰਿਹਾ ਸੀ, ਪਰ ਹੁਣ ਜਥੇਬੰਦੀਆਂ ਵੱਲੋਂ ਭਰੋਸੇਯੋਗਤਾ ਦਰਸਾਈ ਗਈ ਹੈ ਅਤੇ 25 ਅਕਤੂਬਰ ਨੂੰ ਸਵੇਰੇ 10:00 ਵਜੇ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਦਾ ਵਿਸ਼ੇਸ਼ ਸਮਾਗਮ 25 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿੱਚ ਸਵੇਰੇ 10 ਵਜੇ ਆਯੋਜਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 10 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਕੀਤੀ ਗਈ ਸੀ, ਪਰ ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਸਿੱਖ ਸੰਪਰਦਾਵਾਂ ਤੋਂ ਉਸਨੂੰ ਪੂਰੀ ਸਵੀਕਾਰਤਾ ਨਹੀਂ ਮਿਲ ਸਕੀ ਸੀ।

ਹੁਣ ਸ਼੍ਰੋਮਣੀ ਕਮੇਟੀ ਨੇ ਨਵਾਂ ਸਮਾਗਮ ਰੱਖ ਕੇ ਇੱਕ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ਵਿੱਚ ਸਕੱਤਰ ਪ੍ਰਤਾਪ ਸਿੰਘ ਨੇ ਮੁਖੀਆਂ ਤੋਂ ਬੇਨਤੀ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਨੂੰ ਧਿਆਨ ਵਿੱਚ ਰੱਖਦਿਆਂ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨਿਹੰਗ ਸਿੰਘ ਦਲ, ਹੋਰ ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਮਹਾਪੁਰਖਾਂ ਵੱਲੋਂ ਮਾਨ-ਸਨਮਾਨ ਦੇ ਕੇ ਪੰਥਕ ਜਿੰਮੇਵਾਰੀ ਸੌਂਪਣ ਲਈ ਸਮਾਗਮ ਆਯੋਜਿਤ ਕੀਤਾ ਜਾਵੇ।

Related Post