Coronavirus Update: ਤੇਜ਼ੀ ਨਾਲ ਫੈਲ ਰਿਹਾ ਹੈ ਕੋਰੋਨਾ: 24 ਘੰਟਿਆਂ 'ਚ 6,155 ਨਵੇਂ ਮਾਮਲੇ ਆਏ ਸਾਹਮਣੇ

ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 6,155 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 31,194 ਹੋ ਗਈ ਹੈ।

By  Aarti April 8th 2023 12:56 PM

Coronavirus Update: ਦੁਨੀਆ ਭਰ ’ਚ ਕੋਰੋਨਾ ਵਾਇਰਸ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਭਾਰਤ ’ਚ ਚੌਕਸੀ ਵਰਤੀ ਜਾ ਰਹੀ ਹੈ। ਆਏ ਦਿਨ ਭਾਰਤ ’ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 6,155 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 31,194 ਹੋ ਗਈ ਹੈ। 

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅਪਡੇਟਡ ਅੰਕੜਿਆਂ ਮੁਤਾਬਕ ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,47,51,259 ਹੋ ਗਈ ਹੈ। ਅੰਕੜਿਆਂ ਮੁਤਾਬਿਕ ਦੇਸ਼ 'ਚ ਇਨਫੈਕਸ਼ਨ ਕਾਰਨ 11 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 5,30,954 ਹੋ ਗਈ ਹੈ।

ਕਾਬਿਲੇਗੌਰ ਹੈ ਕਿ ਦੇਸ਼ ’ਚ ਕੱਲ ਯਾਨੀ ਸ਼ੁੱਕਰਵਾਰ ਨੂੰ 6,050 ਅਤੇ ਵੀਰਵਾਰ ਨੂੰ 5,335 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। 6 ਮਹੀਨਿਆਂ ਬਾਅਦ ਦੇਸ਼ 'ਚ ਇਕ ਦਿਨ 'ਚ ਇੰਨੇ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਅਲਰਟ ਮੋਡ 'ਚ ਆ ਗਈ ਹੈ। 

Related Post