ਪੰਜਾਬ 'ਚ ਕੋਰੋਨਾ ਦੀ ਦਸਤਕ, ਅੰਮ੍ਰਿਤਸਰ 'ਚ ਸਾਹਮਣੇ ਆਇਆ ਪਹਿਲਾ ਕੇਸ

By  KRISHAN KUMAR SHARMA December 25th 2023 11:32 AM

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਮਾਮਲੇ ਦੇਸ਼ ਦੇ ਕਈ ਹਿੱਸਿਆਂ 'ਚ ਸਾਹਮਣੇ ਆ ਰਹੇ ਹਨ, ਜਿਸ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹੁਣ ਨਵੇਂ ਵੈਰੀਐਂਟ ਜੇਐਨ-1 ਵਾਇਰਸ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇਸ ਨਵੇਂ ਵੈਰੀਐਂਟ ਦਾ ਪਹਿਲਾ ਮਾਮਲਾ ਅੰਮ੍ਰਿਤਸਰ 'ਚ ਸਾਹਮਣੇ ਆਇਆ ਹੈ, ਜਿਥੇ ਇੱਕ ਲੰਡਨ ਤੋਂ ਆਈ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਔਰਤ ਨੂੰ ਤਿੰਨ ਦਿਨ ਤੋਂ ਸੀ ਸਾਹ ਲੈਣ 'ਚ ਤਕਲੀਫ਼

ਕੋਰੋਨਾ ਵਾਇਰਸ ਦਾ ਪੰਜਾਬ 'ਚ ਇਹ ਪਹਿਲਾ ਮਾਮਲਾ ਹੈ। ਇਹ ਔਰਤ ਲੰਡਨ ਤੋਂ ਆਈ ਹੈ, ਜਿਸ ਦੀ ਆਰਟੀਪੀਸੀਆਰ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜਿਸ ਤੋਂ ਬਾਅਦ ਔਰਤ ਨੂੰ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੂੰ ਭਾਰਤ ਆਉਣ ਤੋਂ ਪਹਿਲਾਂ ਤਿੰਨ ਦਿਨ ਸਾਹ ਵਿੱਚ ਮੁਸ਼ਕਿਲ ਆ ਰਹੀ ਸੀ ਅਤੇ ਬੁਖਾਰ ਵੀ ਸੀ। ਜਦੋਂ ਔਰਤ ਦੇ ਟੈਸਟ ਕਰਕੇ ਜਾਂਚ ਕੀਤੀ ਗਈ ਤਾਂ ਉਹ ਪਾਜ਼ੀਟਿਵ ਪਾਈ ਗਈ।

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਨੂੰ ਨਵੇਂ ਵੈਰੀਐਂਟ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਧਿਆਨ ਦੇਣ ਲਈ ਕਿਹਾ ਗਿਆ ਹੈ। ਇਸ ਪਿੱਛੋਂ ਪੰਜਾਬ ਵਿੱਚ ਵੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਭੀੜ ਵਾਲੇ ਖੇਤਰਾਂ ਅਤੇ ਹਸਪਤਾਲਾਂ 'ਚ ਮਰੀਜ਼ਾਂ ਦੇ ਰਿਸ਼ਤੇਦਾਰਾਂ ਲਈ ਮਾਸਕ ਪਾਉਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ।

Related Post