Corona Warning: 24 ਘੰਟਿਆਂ 'ਚ 38 ਪਾਜ਼ੇਟਿਵ ਕੇਸ, 2 ਦੀ ਮੌਤ

ਪੰਜਾਬ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਨੇ ਜਾਨਲੇਵਾ ਰੂਪ ਧਾਰਨ ਕਰਨਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਸੂਬੇ 'ਚ ਇਸ ਇਨਫੈਕਸ਼ਨ ਕਾਰਨ ਦੋ ਲੋਕਾਂ ਦੀ ਜਾਨ ਚਲੀ ਗਈ। ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ 343 ਸੈਂਪਲਾਂ ਦੀ ਜਾਂਚ ਦੌਰਾਨ 7 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਦਕਿ ਮੁਹਾਲੀ ਵਿੱਚ 143 ਸੈਂਪਲਾਂ ਦੀ ਜਾਂਚ ਦੌਰਾਨ ਪੰਜ ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ।

By  Jasmeet Singh April 4th 2023 11:03 AM

ਮੁਹਾਲੀ: ਪੰਜਾਬ 'ਚ ਫਿਰ ਤੋਂ ਫੈਲੀ ਕੋਰੋਨਾ ਮਹਾਮਾਰੀ ਕਾਰਨ ਹੁਸ਼ਿਆਰਪੁਰ ਅਤੇ ਜਲੰਧਰ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 38 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। 

ਇਸ ਨਾਲ ਸੂਬੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 369 ਹੋ ਗਈ ਹੈ। ਇਸ ਸਮੇਂ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਛੇ ਮਰੀਜ਼ ਆਕਸੀਜਨ ਸਪੋਰਟ 'ਤੇ ਹਨ ਅਤੇ ਤਿੰਨ ਮਰੀਜ਼ ਗੰਭੀਰ ਦੇਖਭਾਲ ਪੱਧਰ-3 ਦੀ ਸਹੂਲਤ 'ਤੇ ਹਨ। 

ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ 343 ਸੈਂਪਲਾਂ ਦੀ ਜਾਂਚ ਦੌਰਾਨ 7 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਦਕਿ ਮੁਹਾਲੀ ਵਿੱਚ 143 ਸੈਂਪਲਾਂ ਦੀ ਜਾਂਚ ਦੌਰਾਨ ਪੰਜ ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। 

ਬਠਿੰਡਾ, ਪਟਿਆਲਾ, ਜਲੰਧਰ ਅਤੇ ਰੋਪੜ ਵਿੱਚ 4-4 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ ਕਪੂਰਥਲਾ ਵਿੱਚ 3, ਅੰਮ੍ਰਿਤਸਰ, ਫ਼ਿਰੋਜ਼ਪੁਰ ਅਤੇ ਹੁਸ਼ਿਆਰਪੁਰ ਵਿੱਚ 2-2 ਅਤੇ ਸੰਗਰੂਰ ਵਿੱਚ 1 ਮਰੀਜ਼ ਦੀ ਪੁਸ਼ਟੀ ਹੋਈ ਹੈ।

Related Post