Coronavirus Update : ਕੋਰੋਨਾ ਨੇ ਫੜੀ ਰਫਤਾਰ, ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 3700 ਤੋਂ ਪਾਰ ,ਕੇਰਲ ਵਿੱਚ ਸਭ ਤੋਂ ਵੱਧ ਕੇਸ

Coronavirus Update : ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। ਇਸ ਵੇਲੇ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3758 ਹੋ ਗਈ ਹੈ, ਹੁਣ ਤੱਕ 1818 ਮਰੀਜ਼ ਠੀਕ ਹੋਏ ਹਨ ਅਤੇ 28 ਦੀ ਮੌਤ ਹੋ ਗਈ ਹੈ

By  Shanker Badra June 1st 2025 02:35 PM

Coronavirus Update : ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। ਇਸ ਵੇਲੇ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3758 ਹੋ ਗਈ ਹੈ, ਹੁਣ ਤੱਕ 1818 ਮਰੀਜ਼ ਠੀਕ ਹੋਏ ਹਨ ਅਤੇ 28 ਦੀ ਮੌਤ ਹੋ ਗਈ ਹੈ। 

ਕੇਰਲ ਵਿੱਚ ਸਭ ਤੋਂ ਵੱਧ ਕੇਸ 

ਰਾਜ-ਵਾਰ ਅੰਕੜਿਆਂ ਦੀ ਗੱਲ ਕਰੀਏ ਤਾਂ ਕੇਰਲ ਵਿੱਚ ਕੋਰੋਨਾ ਦੇ 64 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 1400 ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ ਕੇਰਲ ਵਿੱਚ ਸਭ ਤੋਂ ਵੱਧ 1400 ਕੋਰੋਨਾ ਕੇਸ ,ਮਹਾਰਾਸ਼ਟਰ ਵਿੱਚ 485 ਕੋਰੋਨਾ ਸੰਕਰਮਿਤ, ਦਿੱਲੀ ਵਿੱਚ 436, ਗੁਜਰਾਤ ਵਿੱਚ 320, ਕਰਨਾਟਕ ਵਿੱਚ 238, ਤਾਮਿਲਨਾਡੂ ਵਿੱਚ 199 ਅਤੇ ਉੱਤਰ ਪ੍ਰਦੇਸ਼ ਵਿੱਚ 149 ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਲਾਂਕਿ, ਜ਼ਿਆਦਾਤਰ ਮਰੀਜ਼ ਘਰੇਲੂ ਇਕਾਂਤਵਾਸ ਵਿੱਚ ਠੀਕ ਹੋ ਰਹੇ ਹਨ।

 ਪਿਛਲੇ 24 ਘੰਟਿਆਂ ਵਿੱਚ 2 ਸੰਕਰਮਿਤ ਮਰੀਜ਼ਾਂ ਦੀ ਮੌਤ

ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 363 ਨਵੇਂ ਮਾਮਲੇ ਸਾਹਮਣੇ ਆਏ, 383 ਮਰੀਜ਼ ਠੀਕ ਹੋਏ ਹਨ ਅਤੇ 2 ਕੋਰੋਨਾ ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਮੌਤਾਂ ਕੇਰਲ ਅਤੇ ਕਰਨਾਟਕ ਵਿੱਚ ਦਰਜ ਕੀਤੀਆਂ ਗਈਆਂ ਹਨ। ਕਰਨਾਟਕ ਵਿੱਚ ਇੱਕ 63 ਸਾਲਾ ਵਿਅਕਤੀ ਦੀ ਮੌਤ ਹੋਈ ਅਤੇ ਕੇਰਲ ਵਿੱਚ ਇੱਕ 24 ਸਾਲਾ ਔਰਤ ਦੀ ਮੌਤ ਹੋ ਗਈ। ਦੋਵੇਂ ਹੋਰ ਬਿਮਾਰੀਆਂ ਤੋਂ ਵੀ ਪੀੜਤ ਸਨ।


 


 

 

Related Post