Bathinda News: ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫ਼ਲਤਾ, 41 ਕੁਇੰਟਲ ਭੁੱਕੀ ਬਰਾਮਦ
ਬਠਿੰਡਾ ਕਾਊਂਟਰ ਇੰਟੈਲੀਜੈਂਸ ਨੇ ਇੱਕ ਕੰਟੇਨਰ ਵਿੱਚੋਂ 41 ਕੁਇੰਟਲ ਭੁੱਕੀ ਬਰਾਮਦ ਕੀਤੀ ਹੈ।
Poppy husk seized: ਬਠਿੰਡਾ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਇੱਕ ਕੰਟੇਨਰ ਵਿੱਚੋਂ 41 ਕੁਇੰਟਲ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਕੰਟੇਨਰ ਚਾਲਕ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦਈਏ ਕਿ ਮੁਲਜ਼ਮ 210 ਬੋਰੀਆਂ ਚੂਰਾ ਪੋਸਤ ਦੀਆਂ ਮੱਧ ਪ੍ਰਦੇਸ਼ ਤੋਂ ਲੈ ਕੇ ਆਏ ਸਨ ਤੇ ਮੋਗਾ ਲੈ ਕੇ ਜਾ ਰਹੇ ਸਨ, ਜਿਸ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਬਰਾਮਦ ਕਰ ਲਿਆ ਹੈ। ਕਾਊਂਟਰ ਇੰਟੈਲੀਜੈਂਸ ਨੇ ਕੰਟੇਨਰ ਡਰਾਈਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਬਠਿੰਡਾ ਦੇ ਰਿੰਗ ਰੋਡ 'ਤੇ ਕਾਊਂਟਰ ਇੰਟੈਲੀਜੈਂਸ ਨੇ ਕੰਟੇਨਰ 'ਚੋਂ ਭੁੱਕੀ ਬਰਾਮਦ ਕੀਤੀ ਹੈ।
ਡੀਜੀਪੀ ਨੇ ਕੀਤਾ ਟਵੀਟ
ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਲਿਖਿਆ ‘ਨਸ਼ਿਆਂ ਖਿਲਾਫ ਜੰਗ 'ਚ ਵੱਡੀ ਜਿੱਤ ! ਕਾਊਂਟਰ ਇੰਟੈਲੀਜੈਂਸ, ਬਠਿੰਡਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਹੈ। ਸਾਡੀ ਟੀਮ ਫਾਰਵਰਡ ਅਤੇ ਬੈਕਵਰਡ ਲਿੰਕੇਜ ਦਾ ਪਤਾ ਲਗਾ ਕੇ ਪੂਰੇ ਨੈੱਟਵਰਕ ਦੀ ਪੜਚੋਲ ਕਰਨ ਲਈ ਅਣਥੱਕ ਕੰਮ ਕਰ ਰਹੀ ਹੈ।’
ਇਹ ਵੀ ਪੜ੍ਹੋ: ਕੈਨੇਡੀਅਨ PM ਜਸਟਿਨ ਟਰੂਡੋ ਨੇ ਗਾਇਕ ਦਿਲਜੀਤ ਦੋਸਾਂਝ ਦੀ ਕੀਤੀ ਸ਼ਲਾਘਾ, ਮਨਜਿੰਦਰ ਸਿਰਸਾ ਨੇ ਜਤਾਇਆ ਇਤਰਾਜ਼ !