Barnala ਦੇ ਪਿੰਡ ਟੱਲੇਵਾਲ ਚ ਜੋੜੇ ਦੀ ਸ਼ੱਕੀ ਹਾਲਾਤਾਂ ਚ ਮੌਤ , ਨੌਜਵਾਨ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ 'ਚ ਇੱਕ ਘਰ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਅਤੇ ਇੱਕ ਮੁਟਿਆਰ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪੁਲਿਸ ਨੇ ਦੱਸਿਆ ਕਿ ਦੋਵੇਂ ਬਰਨਾਲਾ ਤੋਂ ਬਾਹਰ ਦੇ ਵਸਨੀਕ ਸਨ ਅਤੇ ਕੁਝ ਦਿਨ ਪਹਿਲਾਂ ਪਿੰਡ ਵਿੱਚ ਇੱਕ ਐਨਆਰਆਈ ਦੇ ਖਾਲੀ ਘਰ ਵਿੱਚ ਰਹਿਣ ਲਈ ਆਏ ਸਨ

By  Shanker Badra December 26th 2025 03:41 PM

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ 'ਚ ਇੱਕ ਘਰ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਅਤੇ ਇੱਕ ਮੁਟਿਆਰ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪੁਲਿਸ ਨੇ ਦੱਸਿਆ ਕਿ ਦੋਵੇਂ ਬਰਨਾਲਾ ਤੋਂ ਬਾਹਰ ਦੇ ਵਸਨੀਕ ਸਨ ਅਤੇ ਕੁਝ ਦਿਨ ਪਹਿਲਾਂ ਪਿੰਡ ਵਿੱਚ ਇੱਕ ਐਨਆਰਆਈ ਦੇ ਖਾਲੀ ਘਰ ਵਿੱਚ ਰਹਿਣ ਲਈ ਆਏ ਸਨ।

ਮ੍ਰਿਤਕ ਵਿਅਕਤੀ ਦੀ ਪਛਾਣ ਪਰਮਿੰਦਰ ਸਿੰਘ (ਕਾਂਉਕੇ) ਵਜੋਂ ਹੋਈ ਹੈ, ਜੋ ਕਿ ਮਾਛੀਵਾੜਾ ਲੁਧਿਆਣਾ ਦਾ ਰਹਿਣ ਵਾਲਾ ਹੈ। ਮ੍ਰਿਤਕ ਔਰਤ ਦੀ ਪਛਾਣ ਬਲਜੀਤ ਕੌਰ (ਅਲੀਗੜ੍ਹ) ਲੁਧਿਆਣਾ ਵਜੋਂ ਹੋਈ ਹੈ। ਮ੍ਰਿਤਕ ਵਿਅਕਤੀ ਦੀ ਉਮਰ ਲਗਭਗ 40 ਸਾਲ ਅਤੇ ਔਰਤ ਦੀ ਉਮਰ ਲਗਭਗ 30 ਸਾਲ ਦੱਸੀ ਜਾ ਰਹੀ ਹੈ। 

ਪੁਲਿਸ ਮੌਕੇ 'ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਟੱਲੇਵਾਲ ਪੁਲਿਸ ਸਟੇਸ਼ਨ ਦੇ ਐਸਐਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।


Related Post