Ludhiana Road Accident : ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਜੋੜੇ ਨੂੰ ਮਾਰੀ ਟੱਕਰ ,ਪਤਨੀ ਦੀ ਹੋਈ ਮੌਤ ,ਕਾਰ ਚਾਲਕ ਫਰਾਰ

Ludhiana Road Accident News : ਲੁਧਿਆਣਾ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕ ਮਹਿਲਾ ਦੀ ਜਾਨ ਚਲੀ ਗਈ ਹੈ। ਰਾਏਕੋਟ ਤੋਂ ਸੁਧਾਰ ਜਾ ਰਹੇ ਐਕਟਿਵਾ ਸਵਾਰ ਜੋੜੇ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਈ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ

By  Shanker Badra May 2nd 2025 01:32 PM

Ludhiana Road Accident News : ਲੁਧਿਆਣਾ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕ ਮਹਿਲਾ ਦੀ ਜਾਨ ਚਲੀ ਗਈ ਹੈ। ਰਾਏਕੋਟ ਤੋਂ ਸੁਧਾਰ ਜਾ ਰਹੇ ਐਕਟਿਵਾ ਸਵਾਰ ਜੋੜੇ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਈ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਜਸਵੀਰ ਕੌਰ ਵਜੋਂ ਹੋਈ ਹੈ, ਜੋ ਕਿ ਬਡੂੰਦੀ ਪਿੰਡ ਦੀ ਰਹਿਣ ਵਾਲੀ ਹੈ। ਥਾਣਾ ਸੁਧਾਰ ਦੇ ਏਐਸਆਈ ਮਨੋਹਰ ਲਾਲ ਦੇ ਅਨੁਸਾਰ ਪੀੜਤ ਜਗਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਕਿਸੇ ਘਰੇਲੂ ਕੰਮ ਲਈ ਰਾਏਕੋਟ ਤੋਂ ਸੁਧਾਰ ਜਾ ਰਿਹਾ ਸੀ। ਉਹ ਐਕਟਿਵਾ ਚਲਾ ਰਿਹਾ ਸੀ ਅਤੇ ਉਸਦੀ ਪਤਨੀ ਪਿੱਛੇ ਬੈਠੀ ਸੀ।

ਇਸ ਦੌਰਾਨ ਹਲਵਾਰਾ ਸੂਏ ਨੇੜੇ ਮੇਨ ਰੋਡ 'ਤੇ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜਸਵੀਰ ਕੌਰ ਸੜਕ 'ਤੇ ਡਿੱਗ ਪਈ ਅਤੇ ਗੰਭੀਰ ਜ਼ਖਮੀ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਜਸਵੀਰ ਕੌਰ ਨੂੰ ਲੁਧਿਆਣਾ ਦੇ ਦਯਾਨੰਦ ਹਸਪਤਾਲ ਲਿਜਾਇਆ ਗਿਆ, ਜਿੱਥੇ ਸਵੇਰੇ ਉਸਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ। ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਥਾਣਾ ਸੁਧਾਰ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related Post