Covid-19 in Punjab : ਕੋਰੋਨਾ ਨੇ ਪੰਜਾਬ ਚ ਦਿੱਤੀ ਦਸਤਕ ! ਇੱਕ ਮਹਿਲਾ ਦੀ ਰਿਪੋਰਟ ਆਈ ਪੌਜ਼ਟਿਵ ,ਹਰਿਆਣਾ ਤੋਂ ਇਲਾਜ ਲਈ ਆਈ ਸੀ ਮੋਹਾਲੀ

Covid-19 in Punjab : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਕੋਰੋਨਾ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਇਹ ਔਰਤ ਹਰਿਆਣਾ ਦੇ ਯਮੁਨਾਨਗਰ ਤੋਂ ਆਪਣੇ ਇਲਾਜ ਲਈ ਮੋਹਾਲੀ ਦੇ ਇੱਕ ਹਸਪਤਾਲ ਆਈ ਸੀ ,ਜਿੱਥੇ ਉਸਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਤੋਂ ਬਾਅਦ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ

By  Shanker Badra May 25th 2025 02:23 PM -- Updated: May 26th 2025 01:41 PM

Covid-19 in Punjab : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਕੋਰੋਨਾ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਇਹ ਔਰਤ ਹਰਿਆਣਾ ਦੇ ਯਮੁਨਾਨਗਰ ਤੋਂ ਆਪਣੇ ਇਲਾਜ ਲਈ ਮੋਹਾਲੀ ਦੇ ਇੱਕ ਹਸਪਤਾਲ ਆਈ ਸੀ ,ਜਿੱਥੇ ਉਸਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਤੋਂ ਬਾਅਦ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ।

ਮਰੀਜ਼ਾਂ ਵਿੱਚ ਦੇਖੇ ਗਏ ਹਲਕੇ ਲੱਛਣ  

ਦੱਖਣੀ ਏਸ਼ੀਆ ਵਿੱਚ ਕੋਵਿਡ ਮਾਮਲਿਆਂ ਵਿੱਚ ਵਾਧਾ ਓਮੀਕਰੋਨ JN.1 ਵੇਰੀਐਂਟ ਦੇ ਫੈਲਣ ਕਾਰਨ ਹੈ। ਡਾਕਟਰ ਕਹਿ ਰਹੇ ਹਨ ਕਿ ਇਹ ਵੇਰੀਐਂਟ ਕਾਫ਼ੀ ਐਕਟਿਵ ਹੈ ਪਰ ਵਿਸ਼ਵ ਸਿਹਤ ਸੰਗਠਨ ਨੇ ਇਸਨੂੰ ਚਿੰਤਾ ਦਾ ਵੇਰੀਐਂਟ ਨਹੀਂ ਘੋਸ਼ਿਤ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮੌਜੂਦਾ ਕੋਵਿਡ ਮਰੀਜ਼ਾਂ ਵਿੱਚ ਆਮ ਤੌਰ 'ਤੇ ਹਲਕੇ ਲੱਛਣ ਹੁੰਦੇ ਹਨ। ਸੰਕਰਮਿਤ ਵਿਅਕਤੀ ਚਾਰ ਦਿਨਾਂ ਵਿੱਚ ਠੀਕ ਹੋ ਜਾਂਦਾ ਹੈ। ਇਸਦੇ ਆਮ ਲੱਛਣਾਂ ਵਿੱਚ ਬੁਖਾਰ, ਨੱਕ ਵਗਣਾ, ਗਲੇ ਵਿੱਚ ਖਰਾਸ਼, ਸਿਰ ਦਰਦ, ਥਕਾਨ ਅਤੇ ਥਕਾਵਟ ਸ਼ਾਮਲ ਹਨ।

ਦੇਸ਼ ਭਰ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲੇ 

 ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਪਿਛਲੇ ਇੱਕ ਹਫ਼ਤੇ ਵਿੱਚ ਦੇਸ਼ ਵਿੱਚ ਕੋਰੋਨਾ ਦੇ 752 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੌਰਾਨ 305 ਲੋਕਾਂ ਨੇ ਕੋਰੋਨਾ ਨੂੰ ਹਰਾਇਆ। ਚਿੰਤਾ ਵਾਲੀ ਗੱਲ ਇਹ ਹੈ ਕਿ ਪਿਛਲੇ ਸੱਤ ਦਿਨਾਂ ਵਿੱਚ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 7 ਦਰਜ ਕੀਤੀ ਗਈ ਹੈ। ਮ੍ਰਿਤਕਾਂ ਵਿੱਚ ਮਹਾਰਾਸ਼ਟਰ ਦੇ ਚਾਰ, ਕੇਰਲ ਦੇ ਦੋ ਅਤੇ ਕਰਨਾਟਕ ਦਾ ਇੱਕ ਵਿਅਕਤੀ ਸ਼ਾਮਲ ਹੈ। ਨਵੇਂ ਮਾਮਲਿਆਂ ਦੀ ਗੱਲ ਕਰੀਏ ਤਾਂ ਪਿਛਲੇ ਇੱਕ ਹਫ਼ਤੇ (19 ਮਈ ਤੋਂ ਬਾਅਦ) ਵਿੱਚ ਕੇਰਲ ਵਿੱਚ ਸਭ ਤੋਂ ਵੱਧ 335, ਮਹਾਰਾਸ਼ਟਰ ਵਿੱਚ 153, ਦਿੱਲੀ ਵਿੱਚ 99, ਗੁਜਰਾਤ ਵਿੱਚ 76 ਅਤੇ ਕਰਨਾਟਕ ਵਿੱਚ 34 ਮਾਮਲੇ ਸਾਹਮਣੇ ਆਏ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ 26 ਮਈ ਨੂੰ ਸਵੇਰੇ 8:00 ਵਜੇ ਦੇਸ਼ ਵਿੱਚ ਐਕਟਿਵ ਕੋਰੋਨਾ ਮਾਮਲਿਆਂ ਦੀ ਗਿਣਤੀ 1009 ਹੈ।

Related Post