ਪੰਜਾਬ ’ਚ ਮਾਸਕ ਦੀ ਵਾਪਸੀ; ਕੋਰੋਨਾ ਦੇ ਨਵੇਂ ਵੈਰੀਐਂਟ JN.1 ਨੂੰ ਲੈ ਕੇ ਪੰਜਾਬ ਸਰਕਾਰ ਚੌਕਸ

By  Aarti December 23rd 2023 09:53 AM

Mask Compulsory In Punjab: ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ।

ਕੋਵਿਡ-19 ਦੇ ਨਵੇਂ ਰੂਪ ਜੇਐਨ.1 ਦਾ ਵਧਿਆ ਖਤਰਾ 

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਸਮੇਤ ਮੈਡੀਕਲ ਸਟਾਫ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕਰਕੇ ਆਮ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।

ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ 

ਨਿਰਦੇਸ਼ਾਂ ਮੁਤਾਬਿਕ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਜੇਐਨ.1 ਦੇ ਫੈਲਣ ਬਾਰੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀ ਗਈ ਸਲਾਹ ਦੇ ਆਧਾਰ 'ਤੇ ਸਿਹਤ ਵਿਭਾਗ ਨੇ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਭੇਜੇ ਇੱਕ ਪੱਤਰ ਵਿੱਚ ਸਖ਼ਤੀ ਨਾਲ ਕੋਵਿਡ ਢੁਕਵੇਂ ਵਿਵਹਾਰ ਨੂੰ ਲਾਗੂ ਕਰਨ ਲਈ ਕਿਹਾ ਹੈ। 

ਲੋਕਾਂ ਨੂੰ ਮਾਸਕ ਪਾਉਣ ਦੀ ਕੀਤੀ ਅਪੀਲ 

ਦੂਜੇ ਪਾਸੇ ਵਿਭਾਗ ਨੇ ਆਮ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਅਤੇ ਸੰਘਣੀ ਥਾਵਾਂ 'ਤੇ ਮਾਸਕ ਪਹਿਨਣ, ਛਿੱਕ ਅਤੇ ਖੰਘਣ ਵੇਲੇ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣ, ਟੀਸ਼ੂ ਆਦਿ ਦੀ ਵਰਤੋਂ ਤੋਂ ਤੁਰੰਤ ਬਾਅਦ ਬੰਦ ਡਸਟਬਿਨ ਵਿੱਚ ਸੁੱਟੇ ਜਾਣ। ਵਾਰ-ਵਾਰ ਹੱਥ ਧੋਣ ਦਾ ਅਭਿਆਸ ਕੀਤਾ ਜਾਵੇ ਅਤੇ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਸਾਫ ਕੀਤਾ ਜਾਵੇ। 

Related Post