Jhajjar Firing News: ਅੰਨ੍ਹੇਵਾਹ ਫਾਇਰਿੰਗ ਨਾਲ ਦਹਿਲਿਆ ਝੱਜਰ; ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਗੋਲੀਬਾਰੀ, ਇੱਕ ਦੀ ਮੌਤ
ਮਿਲੀ ਜਾਣਕਾਰੀ ਮੁਤਾਬਿਕ ਇਹ ਘਟਨਾ ਝੱਜਰ ਦੇ ਬਹਾਦੁਰਗੜ੍ਹ ਰੋਡ 'ਤੇ ਹਨੂੰਮਾਨ ਮੰਦਰ ਨੇੜੇ ਵਾਪਰੀ। ਹਮਲਾਵਰਾਂ ਦੀ ਗਿਣਤੀ ਤਿੰਨ ਤੋਂ ਚਾਰ ਦੱਸੀ ਜਾ ਰਹੀ ਹੈ।
Jhajjar Firing News: ਝੱਜਰ 'ਚ ਬਾਈਕ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਅਨੁਜ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਅੰਨ੍ਹੇਵਾਹ ਚਲਾਈਆਂ ਗੋਲੀਆਂ ਦੀ ਗੂੰਜ ਨਾਲ ਝੱਜਰ ਹਿੱਲ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਇਹ ਘਟਨਾ ਝੱਜਰ ਦੇ ਬਹਾਦੁਰਗੜ੍ਹ ਰੋਡ 'ਤੇ ਹਨੂੰਮਾਨ ਮੰਦਰ ਨੇੜੇ ਵਾਪਰੀ। ਹਮਲਾਵਰਾਂ ਦੀ ਗਿਣਤੀ ਤਿੰਨ ਤੋਂ ਚਾਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਬਾਈਕ 'ਤੇ ਸਵਾਰ ਹੋ ਕੇ ਆਏ ਸਨ ਅਤੇ ਹਮਲਾਵਰਾਂ ਨੇ ਹੈਲਮੇਟ ਪਾਏ ਹੋਏ ਸਨ।
ਫਿਲਹਾਲ ਹਮਲਾਵਰਾਂ ਦੇ ਦੀ ਗ੍ਰਿਫਤਾਰੀ ਦੇ ਲਈ ਪੁਲਿਸ ਦੀਆਂ ਕਈ ਟੀਮਾਂ ਬਣਾਈ ਗਈਆਂ ਹਨ। ਇਹ ਘਟਨਾ ਝੱਜਰ ’ਚ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: IMD Alert: ਮੌਸਮ ਵਿਭਾਗ ਨੇ Weather ਨੂੰ ਲੈ ਕੇ ਜਾਰੀ ਕੀਤੀ ਵੱਡੀ ਅਪਡੇਟ, ਜਾਣੋ ਪੰਜਾਬ ’ਚ ਕਦੋਂ ਮਿਲੇਗੀ ਅੱਤ ਦੀ ਗਰਮੀ ਤੋਂ ਰਾਹਤ