Amritsar Encounter News : ਅੰਮ੍ਰਿਤਸਰ ’ਚ ਪੁਲਿਸ ਨੇ ਗੈਂਗਸਟਰ ਦਾ ਕੀਤਾ ਐਨਕਾਊਂਟਰ; ਸਾਥੀ ਨੂੰ ਕੀਤਾ ਕਾਬੂ, ਇੱਕ ਪੁਲਿਸ ਮੁਲਾਜ਼ਮ ਜ਼ਖਮੀ
ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਸੋਮਵਾਰ ਸਵੇਰੇ ਦੋਵੇਂ ਅਪਰਾਧੀ ਰਈਆ ਨਹਿਰ ਦੇ ਨੇੜੇ ਇੱਕ ਬਾਈਕ 'ਤੇ ਸਵਾਰ ਸਨ। ਜਦੋਂ ਪੁਲਿਸ ਸੂਚਨਾ 'ਤੇ ਪਹੁੰਚੀ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ।
Amritsar Encounter News : ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਠਭੇੜ ਦੌਰਾਨ ਪੁਲਿਸ ਨੇ ਇੱਕ ਬਦਮਾਸ਼ ਨੂੰ ਢੇਰ ਕਰ ਦਿੱਤਾ ਜਦਕਿ ਉਸਦੇ ਸਾਥੀ ਬਦਮਾਸ਼ ਨੂੰ ਕਾਬੂ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਸ ਘਟਨਾ ਵਿੱਚ ਇੱਕ ਪੁਲਿਸ ਕਰਮਚਾਰੀ ਨੂੰ ਵੀ ਗੋਲੀ ਲੱਗੀ। ਜ਼ਖਮੀ ਪੁਲਿਸ ਕਰਮਚਾਰੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਸੋਮਵਾਰ ਸਵੇਰੇ ਦੋਵੇਂ ਅਪਰਾਧੀ ਰਈਆ ਨਹਿਰ ਦੇ ਨੇੜੇ ਇੱਕ ਬਾਈਕ 'ਤੇ ਸਵਾਰ ਸਨ। ਜਦੋਂ ਪੁਲਿਸ ਸੂਚਨਾ 'ਤੇ ਪਹੁੰਚੀ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਇੱਕ ਪੁਲਿਸ ਕਰਮਚਾਰੀ ਨੂੰ ਗੋਲੀ ਲੱਗ ਗਈ। ਜਵਾਬੀ ਕਾਰਵਾਈ ਵਿੱਚ ਦੋਵੇਂ ਅਪਰਾਧੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਹਾਲ ਹੀ ਵਿੱਚ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ 'ਤੇ ਇੱਕ ਦੁਕਾਨਦਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਦੋਂ ਤੋਂ, ਪੁਲਿਸ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਸੀ।
ਇਹ ਵੀ ਪੜ੍ਹੋ : SGPC ਮਗਰੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਦਾ ਚੈਨਲ ਸਸਪੈਂਡ; ਚੈਨਲ ’ਤੇ ਪਾਏ ਜਾ ਰਹੇ ਕੰਟੈਂਟ ’ਤੇ ਯੂਟਿਊਬ ਨੇ ਜਤਾਇਆ ਇਤਰਾਜ