Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਨੇ ਮਚਾਈ ਤਬਾਹੀ, ਮੀਂਹ ਤੇ ਗੜੇਮਾਰੀ ਕਾਰਨ ਬਿਛੀ ਕਣਕ ਦੀ ਫਸਲ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਤਬਾਹੀ ਮਚਾ ਦਿੱਤੀ ਹੈ। ਦੱਸ ਦਈਏ ਕਿ ਫਾਜ਼ਿਲਕਾ ਅਬੋਹਰ ’ਚ ਵਾਵਰੋਲਾ ਅਤੇ ਮੀਂਹ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ।

By  Aarti March 25th 2023 09:04 AM -- Updated: March 25th 2023 09:08 AM

Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਤਬਾਹੀ ਮਚਾ ਦਿੱਤੀ ਹੈ। ਦੱਸ ਦਈਏ ਕਿ ਫਾਜ਼ਿਲਕਾ ਅਬੋਹਰ ’ਚ ਵਾਵਰੋਲਾ ਅਤੇ ਮੀਂਹ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ। ਪੀੜਤਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਬੇਮੌਸਮੀ ਮੀਂਹ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਪੂਰੇ ਪੰਜਾਬ ਭਰ ’ਚ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ ਅਤੇ ਫਿਰੋਜ਼ਪੁਰ ’ਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਕਣਕ ਦੀ ਫਸਲ ਪੱਕਣ ਕਿਨਾਰੇ ਖੇਤਾਂ ਵਿੱਚ ਖੜੀ ਪਰ ਮੀਂਹ ਨੇ ਉਸ ਨੂੰ ਡਿੱਗਾ ਕੇ ਰੱਖ ਦਿੱਤਾ ਹੈ। ਮੀਂਹ ਅਤੇ ਗੜੇਮਾਰੀ ਦੇ ਕਾਰਨ ਤਾਪਮਾਨ ’ਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੀੜਤ ਕਿਸਾਨਾਂ ਅਤੇ ਲੋਕਾਂ ਦੀ ਮਦਦ ਕਰਨ ਦੇ ਲਈ ਅੱਗੇ ਆਏ ਹਨ। ਸੁਖਬੀਰ ਸਿੰਘ ਬਾਦਲ ਨੇ ਪੀੜਤ ਕਿਸਾਨਾਂ ਦੇ ਨਾਲ ਮੁਲਾਕਾਤ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਪੀੜਤਾਂ ਦੇ ਲਈ ਮੁਆਵਜੇ ਦੀ ਮੰਗ ਵੀ ਕੀਤੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਾਜ਼ਿਲਕਾ ਪੀੜਤਾਂ ਦੀ ਮਦਦ ਲਈ ਅਕਾਲੀ ਆਗੂਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ: ਦਿਲਜੀਤ ਕਲਸੀ ਦੇ ਵਕੀਲ ਨੂੰ ਨਹੀਂ ਮਿਲੀ ਆਪਣੇ ਮੁਅਕਿਲ ਨੂੰ ਮਿਲਣ ਦੀ ਇਜਾਜ਼ਤ

Related Post