ਮਣੀਪੁਰ 'ਚ ਕੁਕੀ ਅੱਤਵਾਦੀਆਂ ਦੇ ਹਮਲੇ 'ਚ ਸੀਆਰਪੀਐੱਫ ਦੇ 2 ਜਵਾਨ ਸ਼ਹੀਦ, ਕਈ ਜ਼ਖਮੀ

ਇਸ ਸਬੰਧੀ ਮਣੀਪੁਰ ਪੁਲਿਸ ਨੇ ਇਸ ਹਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਹਮਲਾ ਅੱਧੀ ਰਾਤ ਨੂੰ ਹੋਇਆ। ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਮਣੀਪੁਰ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਈ।

By  Aarti April 27th 2024 09:25 AM

Kuki Militants Attack: ਮਣੀਪੁਰ ਦੇ ਨਰਨਸੇਨਾ ਇਲਾਕੇ 'ਚ ਕੁਕੀ ਅੱਤਵਾਦੀਆਂ ਵੱਲੋਂ ਅੱਧੀ ਰਾਤ ਨੂੰ ਕੀਤੇ ਗਏ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇਸ ਹਮਲੇ 'ਚ ਕਈ ਜਵਾਨ ਜ਼ਖਮੀ ਹੋ ਗਏ ਹਨ। ਇਹ ਜਵਾਨ ਸੂਬੇ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਨਰਸੇਨਾ ਖੇਤਰ ਵਿੱਚ ਤਾਇਨਾਤ ਸੀਆਰਪੀਐਫ ਦੀ 128ਵੀਂ ਬਟਾਲੀਅਨ ਨਾਲ ਸਬੰਧਤ ਹਨ।

ਇਸ ਸਬੰਧੀ ਮਣੀਪੁਰ ਪੁਲਿਸ ਨੇ ਇਸ ਹਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਹਮਲਾ ਅੱਧੀ ਰਾਤ ਨੂੰ ਹੋਇਆ। ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਮਣੀਪੁਰ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਈ। ਇਹ ਹਮਲਾ ਵੋਟਿੰਗ ਖਤਮ ਹੋਣ ਦੇ ਕੁਝ ਘੰਟਿਆਂ ਬਾਅਦ ਹੋਇਆ।

ਜਾਣਕਾਰੀ ਮੁਤਾਬਕ ਬਾਹਰੀ ਮਣੀਪੁਰ ਸੀਟ 'ਤੇ ਵੋਟਿੰਗ ਖਤਮ ਹੋਣ ਦੇ ਕੁਝ ਘੰਟਿਆਂ ਬਾਅਦ ਕੇਂਦਰੀ ਸੁਰੱਖਿਆ ਬਲ ਦੀ ਚੌਕੀ ਨੂੰ ਨਿਸ਼ਾਨਾ ਬਣਾਇਆ ਗਿਆ। ਪੁਲਸ ਸੂਤਰਾਂ ਮੁਤਾਬਕ ਬਿਸ਼ਨੂਪੁਰ ਜ਼ਿਲੇ ਦੇ ਮੋਇਰੰਗ ਥਾਣੇ ਅਧੀਨ ਪੈਂਦੇ ਪਿੰਡ ਨਰਸੇਨਾ 'ਚ ਪਹਾੜੀ ਵਾਲੇ ਪਾਸੇ ਤੋਂ ਘਾਟੀ ਖੇਤਰ ਵੱਲ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇਕ ਬੰਬ ਚੌਕੀ ਦੇ ਅੰਦਰ ਡਿੱਗਿਆ ਅਤੇ ਧਮਾਕਾ ਹੋ ਗਿਆ। ਧਮਾਕੇ 'ਚ ਚਾਰ ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਹੋਰ ਜ਼ਖਮੀ ਫੌਜੀਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦਿੱਲੀ ਦੇ MCD ਸਕੂਲਾਂ 'ਚ ਕਿਤਾਬਾਂ ਦੀ ਹੋਈ ਕਮੀ, ਵਿਦਿਆਰਥੀ ਪਰੇਸ਼ਾਨ; ਦਿੱਲੀ ਹਾਈਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਪਾਈ ਝਾੜ

Related Post