ਕੱਚਾ ਤੇਲ ਹੋਇਆ ਸਸਤਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ

By  Jasmeet Singh November 23rd 2022 10:24 AM

Petrol-Diesel Price For Today: ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਪਿਛਲੇ ਦਿਨਾਂ 'ਚ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਸੀ ਪਰ ਫਿਰ ਇਸ ਦੀ ਕੀਮਤ 'ਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਕਈ ਦਿਨਾਂ ਤੋਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਮੌਜੂਦਾ ਸਮੇਂ 'ਚ ਕੱਚੇ ਤੇਲ WTI ਕਰੂਡ ਦੀ ਕੀਮਤ 90 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ ਦੀ ਕੀਮਤ 95 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਇਸ ਤੋਂ ਪਹਿਲਾਂ 21 ਮਈ ਨੂੰ ਸਰਕਾਰ ਨੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੀ ਸੀ। ਪੈਟਰੋਲ 'ਤੇ ਐਕਸਾਈਜ਼ ਡਿਊਟੀ 'ਚ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਉਦੋਂ ਤੋਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਸੀ।

ਹਾਲਾਂਕਿ ਅੱਜ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੇਲ ਕੰਪਨੀਆਂ ਨੇ 23 ਨਵੰਬਰ 2022 ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਇਸ ਤਰ੍ਹਾਂ ਅੱਜ ਲਗਾਤਾਰ 184ਵੇਂ ਦਿਨ ਹੈ ਜਦੋਂ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।  ਬੁੱਧਵਾਰ ਨੂੰ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਉਪਰ ਅਤੇ ਡੀਜ਼ਲ ਦੀ ਕੀਮਤ 90 ਰੁਪਏ ਦੇ ਕਰੀਬ ਰਹੀ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੇ ਚਾਰ ਮਹਾਨਗਰਾਂ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ 'ਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਸ਼ਕਤੀਸ਼ਾਲੀ ਭੂਚਾਲ ਨਾਲ ਕੰਬਿਆ ਸੋਲੋਮਨ ਟਾਪੂ, ਸੁਨਾਮੀ ਦੀ ਚਿਤਾਵਨੀ

ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 96.72 ਰੁਪਏ ਅਤੇ 89.62 ਰੁਪਏ ਪ੍ਰਤੀ ਲੀਟਰ ਹਨ। ਮੁੰਬਈ 'ਚ ਪੈਟਰੋਲ ਦੀ ਕੀਮਤ 106.31 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਇੱਕ ਲੀਟਰ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਵਿੱਚ ਵਿਕ ਰਿਹਾ ਹੈ। ਚੇਨਈ 'ਚ ਇਕ ਲੀਟਰ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਹੈ।

ਹੋਰ ਸ਼ਹਿਰਾਂ ਵਿੱਚ ਕੀਮਤਾਂ

ਨੋਇਡਾ 'ਚ ਬੁੱਧਵਾਰ ਨੂੰ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਗੁਰੂਗ੍ਰਾਮ 'ਚ ਪੈਟਰੋਲ 97.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਇਸ ਤੋਂ ਇਲਾਵਾ ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਉਥੇ ਹੀ ਲਖਨਊ 'ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ।

Related Post