ਦਹੀਂ ਕੀ ਮਿਲਾ ਕੇ ਖਾਣਾ ਚਾਹੀਦਾ ਹੈ, ਨਮਕ ਜਾਂ ਖੰਡ, ਜਾਣੋ ਕੀ ਕਹਿੰਦੇ ਹਨ ਮਾਹਿਰ

ਮਾਹਿਰਾਂ ਅਨੁਸਾਰ ਨਮਕ 'ਚ ਭੋਜਨ ਦਾ ਸੁਆਦ ਵਧੀਆ ਬਣਾਉਣ ਦੀ ਸਮਰੱਥਾ ਹੁੰਦੀ ਹੈ। ਇਸ ਲਈ ਦਹੀਂ 'ਚ ਥੋੜਾ ਜਿਹਾ ਨਮਕ ਪਾਉਣ ਨਾਲ ਕੋਈ ਖਾਸ ਨੁਕਸਾਨ ਨਹੀਂ ਹੁੰਦਾ।

By  KRISHAN KUMAR SHARMA April 16th 2024 06:44 PM

Curd With Sugar Benefits: ਮੌਸਮ ਭਾਵੇਂ ਕੋਈ ਵੀ ਹੋਵੇ, ਜ਼ਿਆਦਾਤਰ ਹਰ ਕੋਈ ਭੋਜਨ ਦੇ ਨਾਲ ਦਹੀਂ ਖਾਣਾ ਪਸੰਦ ਕਰਦੇ ਹਨ। ਵੈਸੇ ਤਾਂ ਗਰਮੀਆਂ ਦੇ ਮੌਸਮ 'ਚ ਇਸ ਦੀ ਮੰਗ ਬਹੁਤ ਵਧ ਜਾਂਦੀ ਹੈ। ਦਸ ਦਈਏ ਕਿ ਬਹੁਤੇ ਲੋਕ ਦਹੀਂ ਨੂੰ ਖੰਡ ਨਾਲ ਖਾਂਦੇ ਹਨ ਅਤੇ ਕੁਝ ਲੋਕ ਨਮਕ ਨਾਲ। ਇਸ ਤੋਂ ਇਲਾਵਾ ਬਹੁਤੇ ਲੋਕ ਦਹੀਂ ਨੂੰ ਬਿਨਾਂ ਕੁਝ ਮਿਲਾਏ ਖਾਂਦੇ ਹਨ। ਪਰ ਅਜਿਹਾ ਕਰਨਾ ਗ਼ਲਤ ਹੈ।

ਮਾਹਿਰਾਂ ਅਨੁਸਾਰ ਨਮਕ 'ਚ ਭੋਜਨ ਦਾ ਸੁਆਦ ਵਧੀਆ ਬਣਾਉਣ ਦੀ ਸਮਰੱਥਾ ਹੁੰਦੀ ਹੈ। ਇਸ ਲਈ ਦਹੀਂ 'ਚ ਥੋੜਾ ਜਿਹਾ ਨਮਕ ਪਾਉਣ ਨਾਲ ਕੋਈ ਖਾਸ ਨੁਕਸਾਨ ਨਹੀਂ ਹੁੰਦਾ। ਦਸ ਦਈਏ ਕਿ ਜਦੋਂ ਤੁਸੀਂ ਰਾਤ ਨੂੰ ਦਹੀਂ ਦਾ ਸੇਵਨ ਕਰਦੇ ਹੋ, ਤਾਂ ਮਾਹਿਰ ਨਮਕ ਪਾਉਣ ਦੀ ਸਲਾਹ ਦਿੰਦੇ ਹਨ, ਕਿਉਂਕਿ ਇਹ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਣ ਲਈ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਹ ਸਰੀਰ 'ਚੋ ਜ਼ਹਿਰੀਲੇ ਤੱਤਾਂ ਨੂੰ ਵੀ ਬਾਹਰ ਕੱਢਦਾ ਹੈ ਪਰ ਦਹੀਂ ਦਾ ਸੁਭਾਅ ਤੇਜ਼ਾਬ ਹੈ। ਸੌਖੇ ਸ਼ਬਦਾਂ 'ਚ ਗੱਲ ਕਰੀਏ ਤਾਂ ਇਹ ਪੇਟ 'ਚ ਗੈਸ ਬਣਾਉਂਦਾ ਹੈ। ਇਸ ਲਈ ਦਹੀਂ 'ਚ ਜ਼ਿਆਦਾ ਨਮਕ ਪਾਉਣ ਤੋਂ ਬਚਣਾ ਚਾਹੀਦਾ ਹੈ।

ਕੀ ਦਹੀਂ 'ਚ ਨਮਕ ਜਾਂ ਖੰਡ ਜ਼ਿਆਦਾ ਫਾਇਦੇਮੰਦ ਹੈ?

ਰੋਜ਼ਾਨਾ ਨਮਕ ਮਿਲਾ ਕੇ ਦਹੀਂ ਖਾਣ ਨਾਲ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਵਾਲਾਂ ਦਾ ਝੜਨਾ, ਸਮੇਂ ਤੋਂ ਪਹਿਲਾਂ ਵਾਲਾਂ ਦਾ ਸਫ਼ੈਦ ਹੋਣਾ ਅਤੇ ਚਮੜੀ 'ਤੇ ਮੁਹਾਸੇ ਹੋਣ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਦਹੀਂ 'ਚ ਨਮਕ ਪਾਉਣ ਤੋਂ ਬਚਣਾ ਚਾਹੀਦਾ ਹੈ। 

ਜੇਕਰ ਖੰਡ ਦੀ ਗੱਲ ਕਰੀਏ ਤਾਂ ਦਹੀਂ 'ਚ ਖੰਡ ਮਿਲਾ ਕੇ ਖਾਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਜਦੋਂ ਦਹੀਂ 'ਚ ਖੰਡ ਮਿਲਾਈ ਜਾਂਦੀ ਹੈ ਤਾਂ ਇਸਦਾ ਸਵਾਦ ਠੰਡਾ ਹੋ ਜਾਂਦਾ ਹੈ ਅਤੇ ਇਸਨੂੰ ਖਾਣ 'ਚ ਕੋਈ ਨੁਕਸਾਨ ਨਹੀਂ ਹੁੰਦਾ ਹੈ। ਦਹੀਂ 'ਚ ਗੁੜ ਮਿਲਾ ਕੇ ਖਾਣਾ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। 

ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਨਮਕ ਬਿਲਕੁਲ ਨਹੀਂ ਪਾਉਣਾ ਚਾਹੀਦਾ: ਮਾਹਿਰਾਂ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਦਹੀਂ 'ਚ ਨਮਕ ਬਿਲਕੁਲ ਵੀ ਨਹੀਂ ਪਾਉਣਾ ਚਾਹੀਦਾ। ਕਿਉਂਕਿ ਇਸ ਨਾਲ ਸਟ੍ਰੋਕ, ਹਾਈ ਬਲੱਡ ਪ੍ਰੈਸ਼ਰ, ਡਿਮੇਨਸ਼ੀਆ ਅਤੇ ਦਿਲ ਦੀਆਂ ਹੋਰ ਬੀਮਾਰੀਆਂ ਦੀ ਸੰਭਾਵਨਾ ਵਧ ਜਾਂਦੀ ਹੈ। ਦੂਜਾ, ਨਮਕ ਮਿਲਾ ਕੇ ਦਹੀਂ ਖਾਣ ਨਾਲ ਇਸ 'ਚ ਮੌਜੂਦ ਲਾਭਕਾਰੀ ਬੈਕਟੀਰੀਆ ਖਤਮ ਹੋ ਜਾਂਦੇ ਹਨ। ਇਸ ਨਾਲ ਸਾਡਾ ਪਾਚਨ ਤੰਤਰ ਖਰਾਬ ਹੋ ਸਕਦਾ ਹੈ।

ਦਹੀਂ ਦੀ ਲੱਸੀ ਬਣਾ ਕੇ ਪੀਣ ਨਾਲ ਵੀ ਫਾਇਦਾ ਹੁੰਦਾ ਹੈ: ਇਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਗਰਮੀਆਂ 'ਚ ਦਹੀਂ ਤੋਂ ਬਣੀ ਲੱਸੀ ਪੀਣਾ ਫਾਇਦੇਮੰਦ ਹੁੰਦਾ ਹੈ। ਦਸ ਦਈਏ ਕਿ ਜਦੋਂ ਦਹੀਂ 'ਚ ਖੰਡ ਮਿਲਾ ਕੇ ਪੀਤੀ ਜਾਂਦੀ ਹੈ ਤਾਂ ਇਸ ਦਾ ਅਸਰ ਠੰਡਾ ਹੋ ਜਾਂਦਾ ਹੈ ਅਤੇ ਇਸ ਦਾ ਸੇਵਨ ਕਰਨ ਨਾਲ ਗਰਮੀ ਤੋਂ ਰਾਹਤ ਮਿਲਦੀ ਹੈ। ਨਾਲ ਹੀ ਇਹ ਸਰੀਰ ਨੂੰ ਊਰਜਾਵਾਨ ਰੱਖਣ 'ਚ ਮਦਦ ਕਰਦਾ ਹੈ। ਲੱਸੀ ਪੀਣ ਨਾਲ ਸਰੀਰ ਹਾਈਡਰੇਟ ਰਹਿੰਦਾ ਹੈ ਅਤੇ ਪਾਣੀ ਦੀ ਕਮੀ ਨਹੀਂ ਹੁੰਦੀ। ਵੈਸੇ ਤਾਂ ਬਹੁਤ ਜ਼ਿਆਦਾ ਸੇਵਨ ਤੋਂ ਬਚਣਾ ਚਾਹੀਦਾ ਹੈ।

Related Post