ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਤ ਸਾਈਕਲ ਯਾਤਰਾ 15 ਨੂੰ, ਦਿੱਲੀ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਪੁੱਜੇਗੀ
Sri Guru Tegh Bahadur ji : ਇਹ ਵਿਲੱਖਣ ਯਾਤਰਾ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸੀਨੀਅਰ ਉਪ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ।
Sri Guru Tegh Bahadur ji : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਇੱਕ ਸਾਈਕਲ ਯਾਤਰਾ ਗੁਰੂ ਸਾਹਿਬ ਦੀ ਸ਼ਹਾਦਤ ਦੇ ਸਥਾਨ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਰਹੀ ਹੈ ਅਤੇ ਉਨ੍ਹਾਂ ਦੇ ਜਨਮ ਸਥਾਨ, ਗੁਰਦੁਆਰਾ ਗੁਰੂ ਕਾ ਮਹਿਲ, ਅੰਮ੍ਰਿਤਸਰ ਵਿਖੇ ਸਮਾਪਤ ਹੋ ਰਹੀ ਹੈ। ਇਹ ਵਿਲੱਖਣ ਯਾਤਰਾ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸੀਨੀਅਰ ਉਪ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ।
ਮਨਜੀਤ ਸਿੰਘ ਜੀਕੇ ਨੇ ਇਸ ਸਬੰਧੀ ਦੱਸਿਆ ਕਿ ਇਸ ਯਾਤਰਾ ਦਾ ਉਦੇਸ਼ ਗੁਰੂ ਸਾਹਿਬ ਜੀ ਦੀ ਸ਼ਹਾਦਤ, ਦਇਆ, ਨਿਡਰਤਾ ਅਤੇ ਹਿੰਮਤ ਦੀ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਹੈ। ਸਾਈਕਲ ਯਾਤਰਾ ਦਾ ਸਿਰਲੇਖ "ਸੀਸ ਦੀਆ ਪਰ ਸਿਰੁ ਨਾ ਦੀਆ" ਹੈ। ਇਸ ਯਾਤਰਾ ਦਾ ਮੁੱਖ ਉਦੇਸ਼ ਸਿੱਖਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਿੱਖਾਂ ਨੂੰ ਦਰਪੇਸ਼ ਮੌਜੂਦਾ ਖਤਰਿਆਂ, ਜਿਸ ਵਿੱਚ ਧਾਰਮਿਕ ਪਛਾਣ, ਧਾਰਮਿਕ ਪਰਿਵਰਤਨ, ਧਾਰਮਿਕ ਪਹਿਰਾਵਾ, ਨਸ਼ੇ ਅਤੇ ਨਸਲੀ ਸਫਾਈ ਸ਼ਾਮਲ ਹਨ, ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਰੀਰਕ ਕਸਰਤ, ਸਿਹਤ ਸੰਭਾਲ ਅਤੇ ਵਾਤਾਵਰਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸ਼ੁਰੂ ਹੋਣ ਦਾ ਸਮਾਂ ਸਵੇਰੇ 7:00 ਵਜੇ, ਸ਼ਨੀਵਾਰ, ਨਵੰਬਰ 15 2025, ਜੋ ਕਿ ਗੁਰਦੁਆਰਾ ਸੀਸਗੰਜ ਸਾਹਿਬ, ਚਾਂਦਨੀ ਚੌਕ, ਦਿੱਲੀ ਤੋਂ ਸ਼ੁਰੂ ਹੋਵੇਗੀ। ਹੋਰ ਜਾਣਕਾਰੀ ਲਈ ਸੰਗਤ ਡਾ: ਪਰਮਿੰਦਰ ਪਾਲ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।