Manjit Singh GK ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸ਼ਹੀਦੀ ਗੁਰਪੂਰਬ ਨੂੰ ਸਮਰਪਿਤ ਦਿੱਲੀ ਤੋਂ ਅੰਮ੍ਰਿਤਸਰ ਤੱਕ ਕੱਢੀ ਜਾਵੇਗੀ ਸਾਈਕਲ ਯਾਤਰਾ
Amritsar News : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਪਹੁੰਚੇ। ਉਥੇ ਉਨ੍ਹਾਂ ਨੇ SGPC ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਇੱਕ ਵਿਸ਼ੇਸ਼ ਸਾਈਕਲ ਯਾਤਰਾ ਲਈ ਸਹਿਯੋਗ ਦੀ ਮੰਗ ਕੀਤੀ
Amritsar News : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਪਹੁੰਚੇ। ਉਥੇ ਉਨ੍ਹਾਂ ਨੇ SGPC ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਇੱਕ ਵਿਸ਼ੇਸ਼ ਸਾਈਕਲ ਯਾਤਰਾ ਲਈ ਸਹਿਯੋਗ ਦੀ ਮੰਗ ਕੀਤੀ।
ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਇਹ ਯਾਤਰਾ ਭਾਈ ਮਤੀਦਾਸ, ਭਾਈ ਸਤੀਦਾਸ, ਭਾਈ ਦਿਆਲਾ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਗੁਰੂ ਕੇ ਮਹਿਲ (ਅੰਮ੍ਰਿਤਸਰ) ਤੱਕ ਪੰਜ ਦਿਨਾਂ ਦੀ ਇਹ ਯਾਤਰਾ 15 ਨਵੰਬਰ ਤੋਂ ਸ਼ੁਰੂ ਹੋਏਗੀ, ਜਿਸ ਵਿੱਚ ਹਰ ਰੋਜ਼ ਇੱਕ ਨਵਾਂ ਪੜਾਅ ਹੋਵੇਗਾ: ਪਹਿਲਾ ਪਾਣੀਪਤ, ਦੂਜਾ ਅੰਬਾਲਾ, ਤੀਜਾ ਲੁਧਿਆਣਾ, ਚੌਥਾ ਜਲੰਧਰ, ਅਤੇ ਪੰਜਵਾਂ ਅੰਮ੍ਰਿਤਸਰ। 20 ਨਵੰਬਰ ਨੂੰ ਗੋਲਡਨ ਗੇਟ ਤੋਂ ਨਗਰ ਕੀਰਤਨ ਰੂਪ ਵਿੱਚ ਇੱਕ ਵਿਸ਼ਾਲ ਮਾਰਚ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਉਦੇਸ਼ ਨੌਜਵਾਨ ਪੀੜ੍ਹੀ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬੇਮਿਸਾਲ ਬਲਿਦਾਨ ਦੀ ਗਾਂਥ ਪਹੁੰਚਾਉਣ ਦਾ ਹੈ। ਮਨਜੀਤ ਸਿੰਘ ਜੀਕੇ ਨੇ ਕਿਹਾ "ਅਸੀਂ ਜਿੱਥੇ ਭਾਈ ਮਤੀਦਾਸ, ਸਤੀਦਾਸ, ਦਿਆਲਾ ਜੀ ਦੀ ਸ਼ਹੀਦੀ ਨੂੰ ਯਾਦ ਕਰਾਂਗੇ, ਉਥੇ ਹੀ ਮਾਤਾ ਨਾਨਕੀ ਜੀ, ਮਾਤਾ ਗੁਜਰੀ ਜੀ, ਭਾਈ ਜੈਤਾ ਜੀ, ਮੱਖਣ ਸ਼ਾਹ ਲੁਬਾਣਾ ਅਤੇ ਲੱਖੀ ਸ਼ਾਹ ਵੰਜਾਰਾ ਨੂੰ ਵੀ ਇਹ ਯਾਤਰਾ ਸਮਰਪਿਤ ਕਰਾਂਗੇ।
ਉਨ੍ਹਾਂ ਜ਼ੋਰ ਦਿੱਤਾ ਕਿ ਇਹ ਕੋਈ ਸਿਆਸੀ ਯਾਤਰਾ ਨਹੀਂ ਹੋਵੇਗੀ ਅਤੇ ਕਿਸੇ ਵੀ ਧਰਮ ਜਾਂ ਸੰਸਥਾ ਨਾਲ ਸੰਬੰਧਿਤ ਲੋਕ ਇਸ ਵਿੱਚ ਸ਼ਾਮਿਲ ਹੋ ਸਕਦੇ ਹਨ। ਕਈ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਆਪਣੀ ਸ਼ਮੂਲੀਅਤ ਦੀ ਇੱਛਾ ਜਤਾਈ ਹੈ। ਮਨਜੀਤ ਸਿੰਘ ਜੀਕੇ ਨੇ ਕਿਹਾ ਕਿ SGPC ਦੇ ਪ੍ਰਧਾਨ ਨੇ ਉਨ੍ਹਾਂ ਨੂੰ ਆਸ਼ਵਾਸਨ ਦਿੱਤਾ ਹੈ ਕਿ SGPC ਪੂਰਾ ਸਹਿਯੋਗ ਦੇਵੇਗੀ, ਚਾਹੇ ਉਹ ਪੰਜਾਬ ਹੋਵੇ ਜਾਂ ਹਰਿਆਣਾ।
ਇਸ ਦੌਰਾਨ ਉਨ੍ਹਾਂ ਨੇ ਸਰਕਾਰਾਂ ਨੂੰ ਵੀ ਤਨਖੀਦ ਦਾ ਨਿਸ਼ਾਨਾ ਬਣਾਇਆ ਕਿ ਉਹ ਹਿਊਮਨ ਰਾਈਟਸ ਦੇ ਮਾਮਲਿਆਂ ਵਿੱਚ ਦੋਹਰਾ ਮਾਪਦੰਡ ਅਪਣਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਈ ਵਾਅਦੇ ਕੀਤੇ ਸਨ,ਜਿਨ੍ਹਾਂ ਤੋਂ ਹੁਣ ਬੈਕਟਰੈਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਰਾਜੋਵਾਣਾ ਸਹਿਬ ਅਤੇ ਹੋਰ ਸਿੱਖ ਕੈਦੀਆਂ ਦੇ ਮਾਮਲੇ 'ਤੇ ਵੀ ਅਣਸੁਣੀ ਕਰਨ ਉੱਤੇ ਅਫ਼ਸੋਸ ਜਤਾਇਆ। ਆਖ਼ਰ 'ਚ ਉਨ੍ਹਾਂ ਕਿਹਾ ਕਿ 16 ਨਵੰਬਰ ਨੂੰ ਦਿੱਲੀ ਵਿੱਚ ਇਕ ਪ੍ਰੈਸ ਕਾਨਫਰੰਸ ਰਾਹੀਂ ਇਹ ਯਾਤਰਾ ਸਰਕਾਰੀ ਤੌਰ 'ਤੇ ਐਲਾਨ ਕੀਤੀ ਜਾਵੇਗੀ।