Ludhiana ਚ ਨੈਸ਼ਨਲ ਹਾਈਵੇਅ ਤੇ ਸਕਾਰਪੀਓ ਚੋਂ ਖੂਨ ਨਾਲ ਲਥਪਥ ਮਿਲੀ ਨੌਜਵਾਨ ਦੀ ਲਾਸ਼, ਮੌਤ ਦੇ ਕਾਰਨਾਂ ਨੂੰ ਲੈ ਕੇ ਰਹੱਸ

Ludhiana youth Death Mystery : ਮ੍ਰਿਤਕ ਦੀ ਪਛਾਣ ਪਿੰਡ ਦਾਖਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਉਰਫ਼ ਜੱਸਾ ਵਜੋਂ ਹੋਈ ਹੈ, ਜੋ ਕਈ ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਸੀ। ਜਾਣਕਾਰੀ ਮੁਤਾਬਕ ਅੱਜ ਉਹ ਆਪਣੀ ਪਤਨੀ ਨਾਲ ਆਪਣੇ ਮਾਪਿਆਂ ਨੂੰ ਮਿਲਣ ਪਿੰਡ ਆਇਆ ਸੀ।

By  KRISHAN KUMAR SHARMA July 23rd 2026 10:22 PM

Ludhiana : ਲੁਧਿਆਣਾ-ਫਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਾਖਾ ਨੇੜੇ ਇੱਕ ਸਕਾਰਪੀਓ ਗੱਡੀ ਪਿੱਲਰ ਨਾਲ ਟਕਰਾ ਕੇ ਰੁਕ ਗਈ। ਇਸ ਪਿੱਛੋਂ ਗੱਡੀ ਅੰਦਰੋਂ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ 'ਤੇ ਮੌਜੂਦ ਕੁਝ ਲੋਕਾਂ ਦਾ ਦਾਅਵਾ ਹੈ ਕਿ ਨੌਜਵਾਨ ਨੇ ਖੁਦ ਨੂੰ ਗੋਲੀ ਮਾਰੀ, ਹਾਲਾਂਕਿ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਘਰੋਂ ਮਾਮੂਲੀ ਬਹਿਸ ਪਿੱਛੋਂ ਸਕਾਰਪੀਓ 'ਤੇ ਆ ਰਿਹਾ ਸੀ ਲੁਧਿਆਣਾ  (Ludhiana Death Mystery)

ਮ੍ਰਿਤਕ ਦੀ ਪਛਾਣ ਪਿੰਡ ਦਾਖਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਉਰਫ਼ ਜੱਸਾ ਵਜੋਂ ਹੋਈ ਹੈ, ਜੋ ਕਈ ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਸੀ। ਜਾਣਕਾਰੀ ਮੁਤਾਬਕ ਅੱਜ ਉਹ ਆਪਣੀ ਪਤਨੀ ਨਾਲ ਆਪਣੇ ਮਾਪਿਆਂ ਨੂੰ ਮਿਲਣ ਪਿੰਡ ਆਇਆ ਸੀ। ਇਸ ਦੌਰਾਨ ਘਰ ਵਿੱਚ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਹੋਈ, ਜਿਸ ਤੋਂ ਬਾਅਦ ਜੱਸਾ ਇਕੱਲਾ ਹੀ ਆਪਣੀ ਸਕਾਰਪੀਓ ਵਿੱਚ ਲੁਧਿਆਣਾ ਵੱਲ ਰਵਾਨਾ ਹੋ ਗਿਆ।

ਇਸ ਦੌਰਾਨ ਘਰ ਤੋਂ ਕਰੀਬ ਦੋ ਕਿਲੋਮੀਟਰ ਦੂਰ ਪਹੁੰਚਦੇ ਹੀ ਉਸ ਦੀ ਸਕਾਰਪੀਓ ਨੈਸ਼ਨਲ ਹਾਈਵੇ 'ਤੇ ਮੁੱਲਾਂਪੁਰ ਹਵੇਲੀ ਨੇੜੇ ਇੱਕ ਪਿੱਲਰ ਨਾਲ ਟਕਰਾ ਕੇ ਰੁਕ ਗਈ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਗੱਡੀ ਅੰਦਰ ਗੋਲੀ ਚੱਲਣ ਦੀ ਆਵਾਜ਼ ਸੁਣੀ ਗਈ ਅਤੇ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲਿਆ। ਉਪਰੰਤ, ਪਰਿਵਾਰਕ ਮੈਂਬਰ ਅਤੇ ਦੋਸਤ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਕੇ ਗਏ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੌਤ ਦੇ ਕਾਰਨਾਂ ਬਾਰੇ ਪੁਲਿਸ ਦਾ ਕੀ ਹੈ ਕਹਿਣਾ ?

ਥਾਣਾ ਦਾਖਾ ਦੇ ਐਸਐੱਚਓ ਨੇ ਇਸ ਘਟਨਾ ਸੰਬੰਧੀ ਪੁਸ਼ਟੀ ਕਰਦਿਆਂ ਜਸਪ੍ਰੀਤ ਸਿੰਘ ਦੀ ਮੌਤ ਹੋਣ ਬਾਰੇ ਦੱਸਿਆ ਗਿਆ, ‌ਜਿਸ ਦੀ ਮ੍ਰਿਤਕ ਦੇਹ ਡੀ ਐਮ ਸੀ ਮੋਰਚਰੀ ਵਿਚ ਰੱਖਿਆ ਗਿਆ ਹੈ। ਜਦੋਂ ਐਸਐੱਚਓ ਕੁਲਜਿੰਦਰ ਸਿੰਘ ਗਰੇਵਾਲ ਨੂੰ ਨੌਜਵਾਨ ਦੀ ਮੌਤ ਕਿਹੜੇ ਕਾਰਨਾਂ ਕਰਕੇ ਹੋਈ ਹੈ ਤਾਂ ਉਨ੍ਹਾਂ ਕਿਹਾ ਕਿ ਘਟਨਾ ਸਥਾਨ ਤੇ ਇਕੱਠੇ ਲੋਕਾਂ ਵੱਲੋਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦੇਣ ਬਾਰੇ ਦੱਸਿਆ ਗਿਆ ਸੀ ,ਪਰ ਉਨ੍ਹਾਂ ਨੂੰ ਮ੍ਰਿਤਕ ਜਸਪ੍ਰੀਤ ਸਿੰਘ ਕੋਲੋਂ ਅਜਿਹੀ ਕੋਈ ਵੀ ਚੀਜ਼ ਨਹੀ ਮਿਲਣ ਬਾਰੇ ਦੱਸਿਆ ਗਿਆ, ਉਨ੍ਹਾਂ ਕਿਹਾ ਕਿ ਕੱਲ ਨੂੰ ਮ੍ਰਿਤਕ ਨੌਜਵਾਨ ਦਾ ਪੋਸਟ ਮਾਰਟਮ ਕੀਤਾ ਜਾਵੇਗਾ, ਜਿਸ ਤੋਂ ਬਾਅਦ ਸਾਰਾ ਕੁੱਝ ਸਾਫ ਹੋ ਜਾਵੇਗਾ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੁਲਿਸ ਜਾਂਚ ਅਤੇ ਫੋਰੈਂਸਿਕ ਰਿਪੋਰਟ ਤੋਂ ਬਾਅਦ ਹੀ ਹੋਵੇਗਾ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।

Related Post