Balwinder Singh Khalsa: ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਭਿੰਡਰਾਂਵਾਲਿਆਂ ਦੇ ਭਤੀਜੇ ਦਾ ਕਤਲ
Sant Samaj Chief Spokesperson Balwinder Singh Khalsa Murder: ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਖਾਲਸਾ ਸੰਤ ਸਮਾਜ ਦੇ ਮੁੱਖ ਬੁਲਾਰੇ ਵੀ ਸਨ, ਜਿਨ੍ਹਾਂ ਦਾ ਕਤਲ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਹੋਇਆ।
Sant Samaj Chief Spokesperson Balwinder Singh Khalsa Murder: ਬਟਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਸੰਤ ਭਿੰਡਰਾਂਵਾਲਿਆਂ ਦੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਖਾਲਸਾ ਸੰਤ ਸਮਾਜ ਦੇ ਮੁੱਖ ਬੁਲਾਰੇ ਵੀ ਸਨ, ਜਿਨ੍ਹਾਂ ਦਾ ਕਤਲ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਹੋਇਆ। ਬਲਵਿੰਦਰ ਸਿੰਘ ਖਾਲਸਾ ਦੀ ਲਾਸ਼ ਗੁਰਦੁਆਰਾ ਸਾਹਿਬ ਵਿਚੋਂ ਮਿਲੀ ਹੈ। ਉਨ੍ਹਾਂ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਦੱਸਿਆ ਜਾ ਰਿਹਾ ਹੈ।
ਪੁਲਿਸ ਹਿਰਾਸਤ 'ਚ ਨੌਜਵਾਨ...
ਦੱਸਿਆ ਜਾ ਰਿਹਾ ਹੈ ਕਿ ਭਾਈ ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਰਹੇ ਸਨ, ਜਿਨ੍ਹਾਂ ਨੂੰ ਨੌਜਵਾਨ ਰਮਨਜੀਤ ਸਿੰਘ ਨੇ ਕਤਲ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨਜੀਤ ਸਿੰਘ, ਭਾਈ ਖਾਲਸਾ ਦਾ ਸੇਵਕ ਸੀ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।