ਪੰਜਾਬ ਦੇ IPS ਜੋੜੇ ਦੀ ਬੱਚੀ ਦੀ ਮੌਤ, ਮੋਹਾਲੀ ‘ਚ ਕੀਤਾ ਜਾਵੇਗਾ ਸਸਕਾਰ

ਪੰਜਾਬ ਦੇ ਇੱਕ ਆਈਪੀਐਸ ਜੋੜੇ ਦੀ ਧੀ ਦੀ ਅੱਜ ਸਵੇਰੇ ਮੌਤ ਹੋ ਗਈ। ਮੌਤ ਦਾ ਕਾਰਨ ਉਲਟੀ ਆਉਣ ਤੋਂ ਬਾਅਦ ਸਾਹ ਰੁਕਣ ਦਾ ਦੱਸਿਆ ਜਾ ਰਿਹਾ ਹੈ

By  Amritpal Singh April 30th 2024 12:25 PM

Punjab News: ਪੰਜਾਬ ਦੇ ਇੱਕ ਆਈਪੀਐਸ ਜੋੜੇ ਦੀ ਧੀ ਦੀ ਅੱਜ ਸਵੇਰੇ ਮੌਤ ਹੋ ਗਈ। ਮੌਤ ਦਾ ਕਾਰਨ ਉਲਟੀ ਆਉਣ ਤੋਂ ਬਾਅਦ ਸਾਹ ਰੁਕਣ ਦਾ ਦੱਸਿਆ ਜਾ ਰਿਹਾ ਹੈ, ਮ੍ਰਿਤਕ ਦੀ ਪਛਾਣ 4 ਸਾਲਾ ਨਾਇਰਾ ਵਜੋਂ ਹੋਈ ਹੈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਆਈਪੀਐਸ ਅਧਿਕਾਰੀ ਹੈ, ਜੋ ਇਸ ਸਮੇਂ ਫਤਿਹਗੜ੍ਹ ਸਾਹਿਬ ਦੇ ਐਸਐਸਪੀ ਵਜੋਂ ਕੰਮ ਕਰ ਰਹੇ ਹਨ। ਉਸ ਦੇ ਪਿਤਾ ਨਵਨੀਤ ਬੈਂਸ ਜਗਰਾਉਂ ਵਿੱਚ ਐਸਐਸਪੀ ਹਨ।

ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਮੁਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਵੀ ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਨਾਲ ਅੰਤਿਮ ਸੰਸਕਾਰ 'ਤੇ ਪਹੁੰਚਣ ਦੀ ਖ਼ਬਰ ਹੈ।

ਮੁੱਖ ਮੰਤਰੀ, ਡੀਜੀਪੀ ਅਤੇ ਹੋਰਨਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਅਤੇ ਕਈ ਹੋਰ ਸਿਆਸਤਦਾਨਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੱਚੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਆਈਪੀਐਸ ਜੋੜੇ ਨੂੰ ਫੋਨ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਤੁਹਾਨੂੰ ਦੱਸ ਦੇਈਏ ਕਿ ਆਈਪੀਐਸ ਜੋੜਾ ਮੋਹਾਲੀ ਵਿੱਚ ਰਹਿੰਦਾ ਹੈ।

Related Post