ਡੀ.ਸੀ. ਜਲੰਧਰ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ 239 ਇਮੀਗ੍ਰੇਸ਼ਨ ਕੰਸਲਟੈਂਟ ਤੇ 129 ਆਈਲੈਟਸ ਸੈਂਟਰਾਂ ਦੇ ਲਾਇਸੰਸ ਮੁਅੱਤਲ

ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਮੀਗ੍ਰੇਸ਼ਨ ਕੰਸਲਟੈਂਟਾਂ ਅਤੇ ਆਈਲੈਟਸ ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ 239 ਇਮੀਗ੍ਰੇਸ਼ਨ ਕੰਸਲਟੈਂਟਾਂ ਅਤੇ 129 ਆਈਲੈਟਸ ਸੈਂਟਰਾਂ ਦੇ ਕਾਰੋਬਾਰੀ ਲਾਇਸੰਸ ਮੁਅਤੱਲ ਕਰ ਦਿੱਤੇ ਗਏ ਹਨ।

By  Jasmeet Singh January 6th 2023 07:00 PM

ਪਤਰਸ ਪੀਟਰ, (ਜਲੰਧਰ, 6 ਜਨਵਰੀ): ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਮੀਗ੍ਰੇਸ਼ਨ ਕੰਸਲਟੈਂਟਾਂ ਅਤੇ ਆਈਲੈਟਸ ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ 239 ਇਮੀਗ੍ਰੇਸ਼ਨ ਕੰਸਲਟੈਂਟਾਂ ਅਤੇ 129 ਆਈਲੈਟਸ ਸੈਂਟਰਾਂ ਦੇ ਕਾਰੋਬਾਰੀ ਲਾਇਸੰਸ ਮੁਅਤੱਲ ਕਰ ਦਿੱਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਐਕਟ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਲ 1320 ਇਮੀਗ੍ਰੇਸ਼ਨ ਕੰਸਲਟੈਂਟਾਂ /ਟਿਕਟਿੰਗ ਏਜੰਟਾਂ/ਆਈਲੈਟਸ ਸੈਂਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 495 ਵੱਲੋਂ ਲਿਖਤੀ ਜਵਾਬ ਨਹੀਂ ਦਿੱਤਾ ਗਿਆ, ਜਿਸ ਕਰਕੇ ਉਨ੍ਹਾਂ ਦੇ ਕਾਰੋਬਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਲਾਇਸੰਸਧਾਰਕ ਕੰਸਲਟੈਂਟਾਂ/ਆਈਲੈਟਸ ਸੈਂਟਰਾਂ ਨੂੰ ਐਕਟ ਅਧੀਨ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

Related Post