ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ, ਕੁਝ ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

By  Pardeep Singh January 8th 2023 04:38 PM -- Updated: January 8th 2023 04:47 PM

< color="#333333" face="Noto Sans, robotoregular, Arial, Helvetica, sans-serif">ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਕੈਨੇਡਾ ਗਏ 23 ਸਾਲਾ ਸਿੱਖ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਸਿੰਘ ਦੀ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਮ੍ਰਿਤਕ ਦੇ ਦੋਸਤ ਦੇਹ ਨੂੰ ਭਾਰਤ ਭੇਜਣਗੇ।

< color="#333333" face="Noto Sans, robotoregular, Arial, Helvetica, sans-serif">ਦੱਸ ਦੇਈਏ ਕਿ ਨਰਿੰਦਰ ਸਿੰਘ ਫਿਰੋਜ਼ਪੁਰ ਦੇ ਜ਼ੀਰਾ ਦਾ ਰਹਿਣ ਵਾਲਾ ਹੈ। ਪਰਿਵਾਰ ਦਾ ਕਹਿਣਾ ਹੈ ਕਿ 2019 ਵਿੱਚ ਸਟੱਡੀ ਵੀਜ਼ੇ ਉੱਤੇ ਕੈਨੇਡਾ ਗਿਆ ਸੀ। ਉਨ੍ਹਾਂ ਨੇ ਤਿੰਨ ਸਾਲ ਸਟੱਡੀ ਕਰਨ ਮਗਰੋਂ ਕੁਝ ਮਹੀਨੇ ਪਹਿਲਾ ਵਰਕ ਪਰਮਟ ਮਿਲਿਆ ਸੀ। ਮਿਲੀ ਜਾਣਕਾਰੀ ਅਨੁਸਾਰ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ।
< color="#333333" face="Noto Sans, robotoregular, Arial, Helvetica, sans-serif">ਨਰਿੰਦਰ ਨੂੰ ਵਰਕ ਪਰਮਿਟ ਮਿਲਣ ਤੋਂ ਬਾਅਦ ਪਰਿਵਾਰ ਵੀ ਖੁਸ਼ ਸੀ ਕਿ ਉਨ੍ਹਾਂ ਦੀ ਆਰਥਿਕ ਤੰਗੀ ਦੂਰ ਹੋ ਜਾਵੇਗੀ ਅਤੇ ਉਨ੍ਹਾਂ ਦਾ ਪੁੱਤਰ ਵੀ ਆਪਣੇ ਪੈਰਾਂ 'ਤੇ ਖੜ੍ਹਾ ਹੋ ਸਕੇਗਾ। ਪਰ ਇਹ ਖੁਸ਼ੀ ਜ਼ਿਆਦਾ ਦੇਰ ਲਈ ਨਹੀਂ ਸੀ।

< color="#333333" face="Noto Sans, robotoregular, Arial, Helvetica, sans-serif">ਕੈਨੇਡਾ ਵਿਚ ਨਰਿੰਦਰ ਸਿੰਘ ਦੇ ਦੋਸਤ ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਉਸ ਦੀ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠੇ ਕਰ ਰਹੇ ਹਨ। ਉਨ੍ਹਾਂ  ਦਾ ਕਹਿਣਾ ਹੈ ਕਿ ਨਰਿੰਦਰ ਮੱਧ ਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਹੈ।
< color="#333333" face="Noto Sans, robotoregular, Arial, Helvetica, sans-serif">ਉਹ ਸਾਰੇ ਨਰਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਪਰਿਵਾਰ ਅੰਤਿਮ ਸੰਸਕਾਰ ਕਰ ਸਕੇ। ਇਸ ਦੇ ਨਾਲ ਹੀ ਉਹ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰਨ ਲਈ ਪੈਸਾ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
< color="#333333" face="Noto Sans, robotoregular, Arial, Helvetica, sans-serif">

Related Post