ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਤਿੰਨ ਖ਼ਿਲਾਫ਼ ਮਾਮਲਾ ਦਰਜ

By  Ravinder Singh November 13th 2022 04:05 PM

ਫਰੀਦਕੋਟ : ਨੇੜਲੇ ਪਿੰਡ ਭਾਣਾ ਵਿੱਚ ਅੱਜ ਇੱਕ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਉਤੇ ਪਿੰਡ ਦੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਭਾਣਾ ਵਾਸੀ ਬਾਵਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਚੈਨ ਸਿੰਘ ਪੁੱਤਰ ਨਾਜਰ ਸਿੰਘ ਭੱਠੇ ਉਤੇ ਕੰਮ ਕਰਦਾ ਸੀ। ਜਦੋਂਕਿ ਕੱਲ੍ਹ ਉਹ ਨਰਮਾ ਲੈਣ ਗਿਆ ਸੀ ਅਤੇ ਰਾਤ ਨੂੰ ਸਹੀ ਸਲਾਮਤ ਘਰ ਆ ਗਿਆ।


ਅੱਜ ਸਵੇਰੇ ਪਿੰਡ ਦੇ ਹੀ ਦੋ ਨੌਜਵਾਨ ਲੱਕੀ ਪੁੱਤਰ ਸੁੱਖਾ ਅਤੇ ਅਭਿਸ਼ੇਕ ਪੁੱਤਰ ਜਗਜੀਤ ਸਿੰਘ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਤੇ ਫਿਰ ਬੇਹੋਸ਼ੀ ਦੀ ਹਾਲਤ ਵਿਚ ਵਾਪਸ ਛੱਡ ਗਏ।  ਜਿਸ ਤੋਂ ਬਾਅਦ ਸੁਖਚੈਨ ਸਿੰਘ ਉਸ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਬਾਵਾ ਸਿੰਘ ਦੇ ਇਨ੍ਹਾਂ ਬਿਆਨਾਂ ਉਤੇ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਚੈਨ ਸਿੰਘ ਦਾ ਕਰੀਬ ਛੇ ਮਹੀਨੇ ਪਹਿਲਾਂ ਤਲਾਕ ਹੋ ਗਿਆ ਸੀ। ਉਸ ਦੇ ਦੋ ਬੱਚੇ ਹਨ ਜਿਸ ਵਿੱਚ ਕਰੀਬ 8 ਸਾਲ ਦਾ ਬੇਟਾ ਉਸਦੇ ਨਾਲ ਰਹਿੰਦਾ ਸੀ। 

ਇਹ ਵੀ ਪੜ੍ਹੋ : ਅਮਰੀਕਾ 'ਚ ਏਅਰਸ਼ੋਅ ਦੌਰਾਨ ਭਿਆਨਕ ਹਾਦਸਾ ਵਪਾਰਿਆ, ਹਵਾ 'ਚ ਟਕਰਾਏ ਦੋ ਜਹਾਜ਼

ਜਦੋਂ ਕਿ ਛੇ ਸਾਲਾ ਬੇਟੀ ਆਪਣੀ ਪਤਨੀ ਨਾਲ ਰਹਿੰਦੀ ਹੈ। ਇਸ ਸਬੰਧੀ ਜਾਂਚ ਅਧਿਕਾਰੀ ਬਲਵਿੰਦਰ ਸਿੰਘ ASI ਨੇ ਦੱਸਿਆ ਕਿ ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਵਿਚੋਂ ਦੋ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਜਦਕਿ ਇਸ ਮਾਮਲੇ ਵਿਚ ਤੀਜਾ ਨਾਮਜ਼ਦ ਨੌਜਵਾਨ ਜਿਸ ਉਤੇ ਨਸ਼ਾ ਸਪਲਾਈ ਕਰਨ ਦੇ ਇਲਜ਼ਾਮ ਲੱਗੇ ਹਨ ਉਸਦੇ ਗ੍ਰਿਫਤਾਰੀ ਲਈ ਛਾਪੇਮਾਰੀ ਕਕੀਤੀ ਜਾ ਰਹੀ ਹੈ।

Related Post