ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 15000 ਤੋਂ ਪਾਰ, 62 ਹਜ਼ਾਰ ਤੋਂ ਵਧੇਰੇ ਜ਼ਖ਼ਮੀ

By  Pardeep Singh February 9th 2023 01:44 PM

ਨਵੀਂ ਦਿੱਲੀ:  ਤੁਰਕੀ ਅਤੇ ਸੀਰੀਆ ਵਿਚ ਸੋਮਵਾਰ ਨੂੰ ਆਏ ਭਿਆਨਕ ਭੂਚਾਲ ਵਿਚ ਮਰਨ ਵਾਲਿਆਂ ਦੀ ਗਿਣਤੀ 15000 ਨੂੰ ਪਾਰ ਕਰ ਗਈ ਹੈ। ਬਚਾਅ ਟੀਮ ਵੱਲੋਂ ਜਾਰੀ ਅੰਕੜਿਆਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ। ਮੀਡੀਆ ਰਿਪੋਰਟਸ ਮੁਤਾਬਿਕ ਤੁਰਕੀ ਦੇ ਰਾਸ਼ਟਰਪਤੀ ਰਜਬ ਤਇਅਬ ਏਰਦੁਗਨ ਨੇ ਬੁੱਧਵਾਰ ਨੂੰ ਸਭ ਤੋਂ ਪ੍ਰਭਾਵਤ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭੂਚਾਲ ਕਾਰਨ ਕੁੱਲ 9 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ  62,914 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ।

ਪੁਲਿਸ ਸਮੇਤ ਕੁੱਲ 21,200 ਕਰਮਚਾਰੀ ਰਾਹਤ ਕਾਰਜ 'ਚ ਜੁਟੇ

ਮਿਲੀ ਜਾਣਕਾਰੀ ਮੁਤਾਬਿਕ ਰਾਹਤ ਕਾਰਜ ਵਿੱਚ 21200 ਕਰਮਚਾਰੀ ਲੱਗੇ ਹੋਏ ਹਨ। ਮੀਡੀਆ ਰਿਪੋਰਟਸ ਦਾ ਕਹਿਣਾ ਹੈ ਕਿ ਭੂਚਾਲ ਕਾਰਨ ਲੋਕਾਂ ਦਾ ਬਹੁਤ ਨੁਕਸਾਨ ਹੋ ਗਿਆ ਹੈ ਕਈ ਬਹੁ ਮੰਜ਼ਲੀ ਬਿਲਡਿੰਗ ਡਿੱਗਣ ਕਾਰਨ ਹਜ਼ਾਰਾ ਲੋਕ ਮਲਬੇ ਹੇਠਾਂ ਦੱਬੇ ਗਏ ਹਬਨ।

ਭੂਚਾਲਾਂ ਕਾਰਨ 6,444 ਇਮਾਰਤਾਂ ਦਾ ਖਾਤਮਾ

ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੇ ਕਿਹਾ ਹੈ ਕਿ ਰਾਜ ਨੇ ਆਪਣੇ ਸਾਰੇ ਸਾਧਨ ਜੁਟਾ ਲਏ ਹਨ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਦੇਸ਼ ਵਿੱਚ ਆਏ 7.7 ਅਤੇ 7.6 ਤੀਬਰਤਾ ਦੇ ਦੋ ਭੂਚਾਲਾਂ ਕਾਰਨ 6,444 ਇਮਾਰਤਾਂ ਢਹਿ ਗਈਆਂ। ਤੁਰਕੀ ਨੇ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ ਮੰਗਲਵਾਰ ਨੂੰ ਤਿੰਨ ਮਹੀਨਿਆਂ ਲਈ ਐਮਰਜੈਂਸੀ ਦੀ ਘੋਸ਼ਣਾ ਕੀਤੀ। ਵਿਨਾਸ਼ਕਾਰੀ ਭੂਚਾਲ ਤੋਂ ਬਾਅਦ ਤੁਰਕੀ ਵਿੱਚ ਸੱਤ ਦਿਨਾਂ ਦਾ ਸੋਗ ਮਨਾਇਆ ਜਾ ਰਿਹਾ ਹੈ। ਖਬਰਾਂ ਮੁਤਾਬਕ ਭੂਚਾਲ ਨਾਲ 13 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ।

Related Post