1984 ਨਸਲਕੁਸ਼ੀ ਨੂੰ ਲੈ ਕੇ ਸਾਬਕਾ RBI ਗਵਰਨਰ ਦੇ ਵਿਵਾਦਿਤ ਬਿਆਨ ਮਗਰੋਂ ਛਿੜੀ ਬਹਿਸ

By  Jasmeet Singh December 17th 2023 05:40 PM -- Updated: December 17th 2023 05:44 PM

PTC News Desk : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਵਿਵਾਦਾਂ 'ਚ ਘਿਰ ਗਏ ਹਨ। ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ 1984 ਦੀ ਨਸਲਕੁਸ਼ੀ ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਕੀਤੀ ਗਈ ਹੱਤਿਆ ਨਾਲ ਜੋੜ ਦਿੱਤਾ ਹੈ।


ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ 1984 ਨਸਲਕੁਸ਼ੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬਹਿਸ ਛਿੜ ਗਈ ਹੈ। ਸਿਆਸਤਦਾਨਾਂ ਨੇ ਰਾਜਨ 'ਤੇ ਨਸਲਕੁਸ਼ੀ ਵਿੱਚ ਕਾਂਗਰਸ ਪਾਰਟੀ ਦੀ ਸ਼ਮੂਲੀਅਤ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ ਲਗਾਇਆ ਹੈ ਅਤੇ ਉਨ੍ਹਾਂ ਦੇ ਬਿਆਨ ਦੀ ਭਰੋਸੇਯੋਗਤਾ 'ਤੇ ਵੀ ਸਵਾਲ ਉਠਾਏ ਹਨ।


ਇੱਕ ਵਾਇਰਲ ਵੀਡੀਓ ਵਿੱਚ ਰਾਜਨ ਦੀਆਂ ਟਿੱਪਣੀਆਂ ਇਸ ਬਾਰੇ ਸਵਾਲ ਉਠਾਇਆ ਕਿ ਕਿਸੇ ਦੇ ਵਿਅਕਤੀਗਤ ਪੱਖਪਾਤ ਕਾਰਨ ਇਤਿਹਾਸਕ ਘਟਨਾਵਾਂ ਦੇ ਵਿਸ਼ਲੇਸ਼ਣ ਨੂੰ ਕਿਸ ਹੱਦ ਤੱਕ ਪ੍ਰਭਾਵਿਤ ਕੀਤਾ ਜਾ ਸਕਦਾ ਹੈ। ਜਦਕਿ ਉਹ ਇੱਕ ਬਹੁਤ ਹੀ ਖਾਸ ਰੁਤਬਾ ਰੱਖਣ ਵਾਲਾ ਕੋਈ ਵਿਅਕਤੀ ਵਿਸ਼ੇਸ਼ ਹੋਵੇ।


ਰਾਜਨ ਦੇ ਸਮਰਥਕਾਂ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਸਿਰਫ ਸਮਾਜਿਕ ਗਤੀਸ਼ੀਲਤਾ 'ਤੇ ਰਾਜਨੀਤਿਕ ਉਥਲ-ਪੁਥਲ ਦੇ ਪ੍ਰਭਾਵ 'ਤੇ ਜ਼ੋਰ ਦਿੰਦੇ ਹੋਏ ਨਸਕੁਸ਼ੀ ਦੇ ਸੰਦਰਭ ਨੂੰ ਉਜਾਗਰ ਕੀਤਾ। ਜਦਕਿ ਦੂਜੇ ਪਾਸੇ ਵਿਰੋਧੀਆਂ ਦੀਆਂ ਦਲੀਲਾਂ ਨੇ ਕਿ ਉਨ੍ਹਾਂ ਦੀ ਟਿੱਪਣੀ ਨਸਲਕੁਸ਼ੀ ਵਿੱਚ ਕਾਂਗਰਸ ਪਾਰਟੀ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਕਰਦੀ ਹੈ।

ਸੰਖੇਪ 'ਚ ਜਾਣੋ 1984 'ਚ ਵਾਪਰੀ ਸਿੱਖ ਨਸਲਕੁਸ਼ੀ ਦੀ ਦਾਸਤਾਨ
ਭਾਰਤ ਵਿੱਚ 1984 ਦੀ ਸਿੱਖ ਨਸਕੁਸ਼ੀ ਇਸ ਦੇਸ਼ ਦੇ ਇਤਿਹਾਸ ਵਿੱਚ ਇੱਕ ਦੁਖਦਾਈ ਅਤੇ ਕਾਲੇ ਅਧਿਆਏ ਨੂੰ ਦਰਸਾਉਂਦੇ ਹਨ। ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਮਗਰੋਂ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਹੱਤਿਆ ਤੋਂ ਬਾਅਦ, ਸਿੱਖ ਭਾਈਚਾਰੇ ਵਿਰੁੱਧ ਹਿੰਸਾ ਭੜਕ ਗਈ। 

ਕਤਲੇਆਮ ਪੀੜਤ ਪਰਿਵਾਰਾਂ ਵੱਲੋਂ ਕਿਹਾ ਗਿਆ ਕਿ ਇਹ ਹਿੰਸਾ ਕਥਿਤ ਤੌਰ ‘ਤੇ ਕਾਂਗਰਸ ਪਾਰਟੀ ਦੀਆਂ ਹੀ ਸਿਆਸੀ ਹਸਤੀਆਂ ਦੁਆਰਾ ਉਕਸਾਈ ਭੀੜ ਵੱਲੋਂ ਕੀਤੀ ਗਈ ਸੀ, ਜਿਨ੍ਹਾਂ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ। ਜਿਸ ਦੇ ਨਤੀਜੇ ਵਜੋਂ ਇੱਕ ਭਿਆਨਕ ਕਤਲੇਆਮ ਹੋਇਆ। ਇਸ ਹਿੰਸਾ ‘ਚ ਹਜ਼ਾਰਾਂ ਨਿਰਦੋਸ਼ ਸਿੱਖ ਮਾਰੇ ਗਏ, ਔਰਤਾਂ ਨੂੰ ਬੇਪੱਤੀ ਕੀਤਾ ਗਈ ਅਤੇ ਸਿੱਖਾਂ ਦੀਆਂ ਜਾਇਦਾਦਾਂ ਤਬਾਹ ਕਰ ਦਿੱਤੀਆਂ ਗਈਆਂ।

Related Post