ਸਰਕਾਰ ਖ਼ਿਲਾਫ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦਾ ਹੱਲਾ ਬੋਲ, ਸੰਘਰਸ਼ ਦੀ ਚਿਤਾਵਨੀ

By  Aarti December 10th 2022 02:44 PM

ਮਨਿੰਦਰ ਮੋਂਗਾ ( ਅੰਮ੍ਰਿਤਸਰ, 10 ਦਸੰਬਰ): ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਰਿਹਾਇਸ਼ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਸਾਲ 2010 ਤੋਂ ਪਹਿਲਾਂ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। 

ਮਿਲੀ ਜਾਣਕਾਰੀ ਮੁਤਾਬਿਕ  ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੈਬਨਿਟ ਮੰਤਰੀ ਦੀ ਰਿਹਾਇਸ਼ ਦੇ ਬਾਹਰ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਕਮੇਟੀ ਦੇ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤਰਸ ਦੇ ਆਧਾਰ ’ਤੇ ਜਾਰੀ ਕੀਤਾ ਨੋਟੀਫਿਕੇਸ਼ਨ ਬਿਜਲੀ ਬੋਰਡ (PSPCL) ਵਲੋਂ ਹਕੀਕਤ ਵਿਚ ਤਰਸ ਅਧੀਨ ਨੌਕਰੀ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾਵੇ। 

ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਨੌਕਰੀਆਂ ਦੇਣ ਦੇ ਨਾਂ ਤੇ ਕੋਖਾ ਮਜ਼ਾਕ ਕੀਤਾ ਜਾ ਰਿਹਾ ਹੈ। ਯੂਨੀਅਨ ਵਲੋਂ ਅਪੀਲ ਕੀਤੀ ਹੈ ਕਿ ਸਾਡਾ ਪਹਿਲਾਂ ਹੀ 20 ਸਾਲ ਦਾ ਸਮਾਂ ਖਰਾਬ ਹੋ ਚੁ੍ੱਕਾ ਹੈ ਸਾਨੂੰ ਮੁੜ ਸੰਘਰਸ਼ ਦੇ ਰਾਹ ਉੱਤੇ ਚੱਲਣ ਲਈ ਮਜ਼ਬੂਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜੋ ਮੰਗਾਂ ਹਨ ਉਨ੍ਹਾਂ ਨੂੰ ਪੂਰੀਆਂ ਕੀਤੀਆਂ ਜਾਣ। 

ਇਹ ਵੀ ਪੜੋ: ਕਲਯੁੱਗੀ ਪੁੱਤ ਨੇ ਅਦਾਕਾਰਾ ਵੀਨਾ ਕਪੂਰ ਦੀ ਹੱਤਿਆ ਕਰਕੇ ਲਾਸ਼ ਜੰਗਲ 'ਚ ਸੁੱਟੀ

Related Post