Badal Death Holiday Punjab: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੇ ਚੱਲਦਿਆਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ ਸੂਬੇ 'ਚ 27 ਤਾਰੀਕ ਯਾਨੀ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਤਿਕਾਰ ਵਜੋਂ ਵੀਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ, ਬੋਰਡ ਅਤੇ ਕਾਰਪੋਰੇਸ਼ਨ ਦਫ਼ਤਰ, ਸਕੂਲ ਅਤੇ ਉੱਚ ਵਿਦਿਅਕ ਅਦਾਰੇ ਬੰਦ ਰਹਿਣਗੇ।

By  Ramandeep Kaur April 26th 2023 10:56 AM -- Updated: April 26th 2023 11:22 AM

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ ਸੂਬੇ 'ਚ 27 ਤਾਰੀਕ ਯਾਨੀ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਤਿਕਾਰ ਵਜੋਂ ਵੀਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ, ਬੋਰਡ ਅਤੇ ਕਾਰਪੋਰੇਸ਼ਨ ਦਫ਼ਤਰ, ਸਕੂਲ ਅਤੇ ਉੱਚ ਵਿਦਿਅਕ ਅਦਾਰੇ ਬੰਦ ਰਹਿਣਗੇ।

ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਬੁੱਧਵਾਰ ਸਵੇਰੇ 10 ਵਜੇ ਸੈਕਟਰ-28 ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਰੱਖੀ ਜਾਵੇਗੀ, ਜਿੱਥੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਆਮ ਲੋਕ ਸ਼ਰਧਾਂਜਲੀ ਭੇਟ ਕਰਨਗੇ।


ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਉਨ੍ਹਾਂ ਦੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤੱਕ ਜਾਏਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿਥੇ ਵੀਰਵਾਰ 27 ਅਪ੍ਰੈਲ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ। ਕੇਂਦਰ ਸਰਕਾਰ ਨੇ ਬਾਦਲ ਦੀ ਮੌਤ 'ਤੇ ਦੋ ਦਿਨਾਂ (26 ਅਤੇ 27 ਅਪ੍ਰੈਲ) ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧੇ ਝੁਕੇ ਰਹੇਗਾ ਅਤੇ ਕੋਈ ਵੀ ਸਰਕਾਰੀ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।


Parkash Singh Badal: ਨਹੀਂ ਰਹੇ ਸਾਬਕਾ CM ਸਰਦਾਰ ਪ੍ਰਕਾਸ਼ ਸਿੰਘ ਬਾਦਲ,ਪਾਰਟੀ ਦਫਤਰ ਲਿਆਂਦੀ ਗਈ ਮ੍ਰਿਤਕ ਦੇਹ

Related Post