Amritsar News : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਦੀਪਮਾਲਾ ਤੇ ਅਲੋਕਿਕ ਆਤਿਸ਼ਬਾਜ਼ੀ
Amritsar News : ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਚਲਾਈ ਗਈ। ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਦਰਬਾਰ ਸਾਹਿਬ ਦੀ ਦਿਖ ਅਲੋਕਿਕ ਲੱਗ ਰਹੀ ਸੀ

Amritsar News : ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਚਲਾਈ ਗਈ। ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਦਰਬਾਰ ਸਾਹਿਬ ਦੀ ਦਿਖ ਅਲੋਕਿਕ ਲੱਗ ਰਹੀ ਸੀ।
ਇਸ ਦੌਰਾਨ ਦੇਸ਼ -ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿੱਤਰ ਸਰੋਵਰ ਦੇ ਕਿਨਾਰੇ ਘਿਓ ਦੇ ਦੀਵੇ ਅਤੇ ਰੰਗ ਬਰੰਗੀਆਂ ਮੋਬੱਤੀਆਂ ਬਾਲਕੇ ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ।
ਕੁਝ ਦੇਰ ਤੱਕ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਪ੍ਰਕਾਸ਼ ਪੁਰਬ ਮੌਕੇ ਅਸਮਾਨ 'ਚ ਚੱਲਣ ਵਾਲੀ ਪ੍ਰਦੂਸ਼ਣ ਰਹਿਤ (Pollution free fireworks) ਅਤਿ ਸੁੰਦਰ ਆਤਿਸ਼ਬਾਜੀ ਵੀ ਕੀਤੀ ਗਈ।