Rajnath Singh visits Radha Sowami: ਡੇਰਾ ਬਿਆਸ ਵਿਖੇ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਵਿਖੇ ਪਹੁੰਚੇ। ਦੱਸ ਦਈਏ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਵਿਸ਼ੇਸ਼ ਹੈਲੀਕਾਪਟਰ ਰਾਹੀਂ ਡੇਰੇ ਵਿਖੇ ਪਹੁੰਚੇ ਸੀ।
Rajnath Singh visits Radha Sowami: ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਵਿਖੇ ਪਹੁੰਚੇ। ਦੱਸ ਦਈਏ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਵਿਸ਼ੇਸ਼ ਹੈਲੀਕਾਪਟਰ ਰਾਹੀਂ ਡੇਰੇ ਵਿਖੇ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਵੀ ਕੀਤੀ। ਨਾਲ ਹੀ ਉਨ੍ਹਾਂ ਦਾ ਸਤਿਸੰਗ ਵੀ ਸੁਣਿਆ।
ਮਿਲੀ ਜਾਣਕਾਰੀ ਮੁਤਾਬਿਕ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਦੌਰੇ ’ਤੇ ਆਏ ਹੋਏ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਉਹ ਅੰਮ੍ਰਿਤਸਾਰ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰੋਪਰਟ ਵਿਖੇ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧਾ ਡੇਰਾ ਰਾਧਾ ਸੁਆਮੀ ਬਿਆਨ ਦੇ ਲਈ ਰਵਾਨਾ ਹੋਏ। ਏਅਰਪੋਰਟ ’ਤੇ ਉਨ੍ਹਾਂ ਦਾ ਸਵਾਗਤ ਬੀਜੇਪੀ ਨੇਤਾਵਾਂ ਨੇ ਕੀਤਾ। ਦੂਜੇ ਪਾਸੇ ਉਨ੍ਹਾਂ ਇਸ ਦੌਰੇ ਨੂੰ 2024 ਦੀਆਂ ਚੋਣਾਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਰੱਖਿਆ ਮੰਤਰੀ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਰਾਧਾ ਸੁਆਮੀ ਪਹੁੰਚੇ ਸੀ। ਜਿੱਥੇ ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਡੇਰੇ ਦਾ ਦੌਰਾ ਕੀਤਾ ਸੀ।
ਇਹ ਵੀ ਪੜ੍ਹੋ: Mobile Phone Recover In Punjab: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਬਰਾਮਦ ਹੋਏ 15 ਮੋਬਾਈਲ ਫੋਨ