Dehradun Bus Accident News : ਉਤਰਾਖੰਡ ਚ ਭਿਆਨਕ ਹਾਦਸਾ , ਖੱਡ ਚ ਡਿੱਗੀ ਹਿਮਾਚਲ ਦੀ ਬੱਸ, 3 ਦੀ ਮੌਤ, ਕਈ ਜ਼ਖਮੀ

Dehradun Bus Accident News : ਉਤਰਾਖੰਡ ਦੇ ਦੇਹਰਾਦੂਨ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ HRTC (ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੀ ਬੱਸ ਖੱਡ ਵਿੱਚ ਡਿੱਗ ਗਈ। ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 15 ਤੋਂ ਵੱਧ ਗੰਭੀਰ ਜ਼ਖਮੀ ਹੋ ਗਏ ਹਨ। ਹਿਮਾਚਲ ਪ੍ਰਦੇਸ਼ ਤੋਂ ਪਾਉਂਟਾ ਜਾ ਰਹੀ HRTC ਬੱਸ ਹਰੀਪੁਰ ਕਵਾਨੂ ਮਾਈਨਜ਼ ਰੋਡ 'ਤੇ ਸੰਤੁਲਨ ਵਿਗੜਨ ਕਾਰਨ ਖੱਡ ਵਿੱਚ ਡਿੱਗ ਗਈ। ਮ੍ਰਿਤਕਾਂ ਵਿਚ ਦੋ ਔਰਤਾਂ ਅਤੇ ਇਕ ਪੁਰਸ਼ ਸ਼ਾਮਿਲ ਹੈ

By  Shanker Badra February 3rd 2026 12:51 PM -- Updated: February 3rd 2026 12:57 PM

Dehradun Bus Accident News : ਉਤਰਾਖੰਡ ਦੇ ਦੇਹਰਾਦੂਨ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ HRTC (ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੀ ਬੱਸ ਖੱਡ ਵਿੱਚ ਡਿੱਗ ਗਈ। ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 15 ਤੋਂ ਵੱਧ ਗੰਭੀਰ ਜ਼ਖਮੀ ਹੋ ਗਏ ਹਨ। ਹਿਮਾਚਲ ਪ੍ਰਦੇਸ਼ ਤੋਂ ਪਾਉਂਟਾ ਜਾ ਰਹੀ HRTC ਬੱਸ ਹਰੀਪੁਰ ਕਵਾਨੂ ਮਾਈਨਜ਼ ਰੋਡ 'ਤੇ ਸੰਤੁਲਨ ਵਿਗੜਨ ਕਾਰਨ ਖੱਡ ਵਿੱਚ ਡਿੱਗ ਗਈ। ਮ੍ਰਿਤਕਾਂ ਵਿਚ ਦੋ ਔਰਤਾਂ ਅਤੇ ਇਕ ਪੁਰਸ਼ ਸ਼ਾਮਿਲ ਹੈ। 

ਹਾਦਸਾ ਹੁੰਦੇ ਹੀ ਹਫੜਾ-ਦਫੜੀ ਮਚ ਗਈ ਅਤੇ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਬਚਾਅ ਲਿਆ ਗਿਆ ਅਤੇ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 ਸੂਚਨਾ ਮਿਲਣ 'ਤੇ SDRF ਨੇ ਬਚਾਅ ਕਾਰਜ ਸ਼ੁਰੂ ਕੀਤਾ। ਇਸ ਵਿੱਚ 30 ਤੋਂ ਵੱਧ ਯਾਤਰੀ ਸਵਾਰ ਸਨ। SDRF ਦੀ ਟੀਮ ਬਚਾਅ ਕਾਰਜ ਵਿੱਚ ਸ਼ਾਮਲ ਹੋ ਗਈ ਹੈ। ਥਾਣਾ ਇੰਚਾਰਜ ਕਲਸੀ ਦੀਪਕ ਧਾਰੀਵਾਲ ਨੇ ਕਿਹਾ ਕਿ ਜ਼ਖਮੀਆਂ ਨੂੰ ਬਚਾਇਆ ਜਾ ਰਿਹਾ ਹੈ ਅਤੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਦੀ ਮੌਤ ਹੋ ਗਈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।

Related Post