ਫਿਲਮ ‘Chardikala’ ਦੀ ਰਿਲੀਜ਼ ‘ਚ ਦੇਰੀ, ਹਾਈਕੋਰਟ ਨੇ CBFC ਨੂੰ ਦਿੱਤੇ ਆਦੇਸ਼

Chardikala Movie Update: ਪੰਜਾਬੀ ਫਿਲਮ ‘ਚੜ੍ਹਦੀਕਲਾ’ ਦੀ ਦੇਸ਼ ਭਰ ਵਿੱਚ ਰਿਲੀਜ਼ ਹੋਣ ਦੀ ਦੇਰੀ ਦੇ ਮਾਮਲੇ ਵਿੱਚ ਹਾਈਕੋਰਟ ਨੇ ਮਹੱਤਵਪੂਰਨ ਆਦੇਸ਼ ਜਾਰੀ ਕੀਤੇ ਹਨ।

By  Amritpal Singh July 3rd 2026 03:25 PM

Chardikala Movie Update: ਪੰਜਾਬੀ ਫਿਲਮ ‘ਚੜ੍ਹਦੀਕਲਾ’ ਦੀ ਦੇਸ਼ ਭਰ ਵਿੱਚ ਰਿਲੀਜ਼ ਹੋਣ ਦੀ ਦੇਰੀ ਦੇ ਮਾਮਲੇ ਵਿੱਚ ਹਾਈਕੋਰਟ ਨੇ ਮਹੱਤਵਪੂਰਨ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਨੂੰ ਹੁਕਮ ਦਿੱਤਾ ਹੈ ਕਿ 7 ਦਿਨਾਂ ਵਿੱਚ ਰਿਵਾਈਜ਼ਿੰਗ ਕਮੇਟੀ ਬਣਾਈ ਜਾਵੇ ਅਤੇ ਉਸ ਤੋਂ ਬਾਅਦ 7 ਦਿਨਾਂ ਅੰਦਰ ਫਿਲਮ ਦੀ ਰਿਲੀਜ਼ ਬਾਰੇ ਫੈਸਲਾ ਕੀਤਾ ਜਾਵੇ।

ਕੀ ਹੈ ਮਾਮਲਾ?

ਫਿਲਮ ਨਿਰਮਾਤਾ ਕੰਪਨੀ MAD4FILMS ਨੇ CBFC ਵੱਲੋਂ ਫਿਲਮ ਨੂੰ ਸਰਟੀਫਿਕੇਟ ਨਾ ਦੇਣ ਅਤੇ ਰਿਲੀਜ਼ ਵਿੱਚ ਹੋ ਰਹੀ ਦੇਰੀ ਦੇ ਖ਼ਿਲਾਫ਼ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਪਟੀਸ਼ਨ ਵਿੱਚ ਦੱਸਿਆ ਗਿਆ ਕਿ ਫਿਲਮ 29 ਮਈ 2026 ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਹੋ ਚੁੱਕੀ ਹੈ, ਪਰ ਭਾਰਤ ਵਿੱਚ ਇਸ ਨੂੰ ਹਾਲੇ ਤੱਕ CBFC ਤੋਂ ਮਨਜ਼ੂਰੀ ਨਹੀਂ ਮਿਲੀ।


CBFC ਵੱਲੋਂ ਕੀਤੇ ਗਏ ਇਤਰਾਜ਼

CBFC ਨੇ ਫਿਲਮ ‘ਤੇ ਇਹ ਕਹਿ ਕੇ ਇਤਰਾਜ਼ ਜਤਾਇਆ ਕਿ ਇਸ ਦੀ ਸਮੱਗਰੀ ਨਾਲ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਅਸਰ ਪੈ ਸਕਦਾ ਹੈ। ਇਸ ਕਾਰਨ ਫਿਲਮ ਨੂੰ ਰਿਵਿਊ ਬੋਰਡ ਕੋਲ ਭੇਜਿਆ ਗਿਆ, ਪਰ ਹੁਣ ਤੱਕ ਉਸਦੀ ਮੀਟਿੰਗ ਵੀ ਨਹੀਂ ਹੋ ਸਕੀ, ਜਿਸ ਕਾਰਨ ਫਿਲਮ ਹੁਣ ਤੱਕ ਰਿਲੀਜ਼ ਨਹੀਂ ਹੋ ਸਕੀ।


ਇਸ ਫਿਲਮ ਵਿੱਚ ਮਸ਼ਹੂਰ ਅਦਾਕਾਰ ਐਮੀ ਵਿਰਕ ਅਤੇ ਰੂਪੀ ਗਿੱਲ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਸਿੱਖ ਇਤਿਹਾਸ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਇੱਕ ਸੰਵੇਦਨਸ਼ੀਲ ਵਿਸ਼ੇ ‘ਤੇ ਆਧਾਰਿਤ ਦੱਸੀ ਜਾ ਰਹੀ ਹੈ।


ਨਿਰਮਾਤਾਵਾਂ ਦੀ ਮੰਗ

ਫਿਲਮ ਨਿਰਮਾਤਾਵਾਂ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ CBFC ਨੂੰ ਜਲਦੀ ਤੋਂ ਜਲਦੀ ਫਿਲਮ ਨੂੰ ਸਰਟੀਫਿਕੇਟ ਦੇਣ ਅਤੇ ਭਾਰਤ ਵਿੱਚ ਰਿਲੀਜ਼ ਲਈ ਆਦੇਸ਼ ਜਾਰੀ ਕੀਤੇ ਜਾਣ।


ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਉਮੀਦ ਜਤਾਈ ਜਾ ਰਹੀ ਹੈ ਕਿ ਫਿਲਮ ਦੀ ਰਿਲੀਜ਼ ਨੂੰ ਲੈ ਕੇ ਜਲਦੀ ਫੈਸਲਾ ਸਾਹਮਣੇ ਆਵੇਗਾ।


Related Post