Delhi Budget: ਦਿੱਲੀ ਦਾ ਬਜਟ ਅੱਜ ਕੀਤਾ ਜਾਵੇਗਾ ਪੇਸ਼, ਨਹੀਂ ਕੀਤਾ ਗਿਆ ਕੋਈ ਬਦਲਾਅ

ਦਿੱਲੀ ਸਰਕਾਰ ਵੱਲੋਂ ਅੱਜ ਦਿੱਲੀ ਦਾ ਬਜਟ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਦਿੱਲੀ ਸਰਕਾਰ ਦਾ ਬਜਟ ਬੀਤੇ ਦਿਨ ਪੇਸ਼ ਕੀਤਾ ਜਾਣਾ ਸੀ। ਜਿਸਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਸੀ।

By  Ramandeep Kaur March 22nd 2023 11:07 AM -- Updated: March 22nd 2023 11:09 AM

Delhi Budget:  ਦਿੱਲੀ ਸਰਕਾਰ ਵੱਲੋਂ ਅੱਜ ਦਿੱਲੀ ਦਾ ਬਜਟ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਦਿੱਲੀ ਸਰਕਾਰ ਦਾ ਬਜਟ ਬੀਤੇ ਦਿਨ ਪੇਸ਼ ਕੀਤਾ ਜਾਣਾ ਸੀ।  ਜਿਸਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਦਿੱਲੀ ਦੇ ਸੀਐਮ ਮਾਨ ਨੇ ਕੇਂਦਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਦੇ ਬਜਟ 'ਤੇ ਰੋਕ ਲਗਾਈ ਗਈ ਹੈ। ਦਿੱਲੀ ਸਰਕਾਰ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਗ੍ਰਹਿ ਮੰਤਰਾਲੇ ਨੇ ਬਜਟ ਨੂੰ ਰੋਕ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਨਿਯਮਤ ਪ੍ਰਕਿਰਿਆ ਦੇ ਤਹਿਤ ਬਜਟ 10 ਮਾਰਚ ਨੂੰ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਲਈ ਭੇਜਿਆ ਗਿਆ ਸੀ।

ਗ੍ਰਹਿ ਮੰਤਰਾਲੇ ਨੇ 17 ਮਾਰਚ ਨੂੰ ਭੇਜੇ ਪੱਤਰ ਰਾਹੀਂ ਦਿੱਲੀ ਦੇ ਬਜਟ ਨੂੰ ਲੈ ਕੇ ਕੁਝ ਚਿੰਤਾਵਾਂ ਪ੍ਰਗਟਾਈਆਂ ਸਨ ਅਤੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਬਜਟ ਨੂੰ ਰੋਕਿਆ ਨਹੀਂ ਗਿਆ ਹੈ ਪਰ ਬਜਟ ਵਿੱਚ ਕੁਝ ਚਿੰਤਾਵਾਂ ਜ਼ਰੂਰ ਉਠਾਈਆਂ ਗਈਆਂ ਹਨ। ਸੂਤਰਾਂ ਨੇ ਦਾਅਵਾ ਕੀਤਾ ਕਿ ਗ੍ਰਹਿ ਮੰਤਰਾਲੇ ਦੀਆਂ ਚਿੰਤਾਵਾਂ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਬੀਤੀ ਰਾਤ ਨੂੰ ਮੁੱਖ ਮੰਤਰੀ ਦੀ ਮਨਜ਼ੂਰੀ ਤੋਂ ਬਾਅਦ ਫਾਈਲ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਵਾਪਸ ਸੌਂਪ ਦਿੱਤੀ ਗਈ ਹੈ। 

ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਨੇ ਟਵੀਟ ਕੀਤਾ, 'ਭਾਰਤ ਦੇ ਇਤਿਹਾਸ 'ਚ ਪਹਿਲੀ ਵਾਰ ਗ੍ਰਹਿ ਮੰਤਰਾਲੇ ਨੇ ਦਿੱਲੀ ਸਰਕਾਰ ਨੂੰ ਆਪਣਾ ਸਾਲਾਨਾ ਬਜਟ ਪੇਸ਼ ਕਰਨ ਤੋਂ ਰੋਕਿਆ ਹੈ। ਬਜਟ ਬਹੁਤ ਪਹਿਲਾਂ 10 ਮਾਰਚ ਨੂੰ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਲਈ ਭੇਜਿਆ ਗਿਆ ਸੀ। ਗ੍ਰਹਿ ਮੰਤਰਾਲੇ ਦੀਆਂ ਚਿੰਤਾਵਾਂ ਵਾਲੀ ਫਾਈਲ ਬੀਤੀ ਸ਼ਾਮ 6 ਵਜੇ ਮੇਰੇ ਕੋਲ ਰੱਖੀ ਗਈ ਸੀ। ਗਹਿਲੋਤ ਨੇ ਕਿਹਾ ਕਿ ਅਸੀਂ ਗ੍ਰਹਿ ਮੰਤਰਾਲੇ ਦੀਆਂ ਚਿੰਤਾਵਾਂ ਦਾ ਜਵਾਬ ਦਿੱਤਾ ਹੈ ਅਤੇ ਮੁੱਖ ਮੰਤਰੀ ਦੀ ਮਨਜ਼ੂਰੀ ਤੋਂ ਬਾਅਦ ਅੱਜ ਰਾਤ 9 ਵਜੇ ਫਾਈਲ ਵਾਪਸ ਦਿੱਲੀ ਦੇ ਉਪ ਰਾਜਪਾਲ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ: Punjab Vidhan Sabha Session: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਦੂਜਾ ਗੇੜ, ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ

Related Post