ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ, ਹੁਣ 20 ਮਈ ਤੱਕ ਵਧੀ ਨਿਆਂਇਕ ਹਿਰਾਸਤ

ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ।

By  Amritpal Singh May 7th 2024 02:50 PM

Delhi Excise Policy: ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਈਡੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ। ਈਡੀ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ।

Related Post