Delhi classroom construction scam : ਸਿਸੋਦੀਆ-ਸਤੇਂਦਰ ਜੈਨ ਦੀਆਂ ਫਿਰ ਵਧੀਆਂ ਮੁਸ਼ਕਲਾਂ , ਭ੍ਰਿਸ਼ਟਾਚਾਰ ਮਾਮਲੇ ਵਿੱਚ ACB ਨੇ ਭੇਜਿਆ ਸੰਮਨ; ਜਾਣੋ ਪੂਰਾ ਮਾਮਲਾ

Delhi classroom construction scam : ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮ ਨਿਰਮਾਣ ਨਾਲ ਜੁੜੇ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਐਂਟੀ ਕਰੱਪਸ਼ਨ ਬ੍ਰਾਂਚ (ACB) ਨੇ ਆਮ ਆਦਮੀ ਪਾਰਟੀ (AAP) ਦੇ 2 ਸਾਬਕਾ ਮੰਤਰੀਆਂ, ਮਨੀਸ਼ ਸਿਸੋਦੀਆ (Manish Sisodia) ਅਤੇ ਸਤੇਂਦਰ ਜੈਨ (Satyendra Jain) ਨੂੰ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਸਤੇਂਦਰ ਜੈਨ ਨੂੰ 6 ਜੂਨ ਨੂੰ ਅਤੇ ਮਨੀਸ਼ ਸਿਸੋਦੀਆ ਨੂੰ 9 ਜੂਨ 2025 ਨੂੰ ਜਾਂਚ ਲਈ ਏਸੀਬੀ ਦੇ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ।

By  Jasleen Kaur June 4th 2025 09:30 AM -- Updated: June 4th 2025 10:06 AM

Delhi classroom construction scam : ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮ ਨਿਰਮਾਣ ਨਾਲ ਜੁੜੇ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਐਂਟੀ ਕਰੱਪਸ਼ਨ ਬ੍ਰਾਂਚ (ACB) ਨੇ ਆਮ ਆਦਮੀ ਪਾਰਟੀ (AAP) ਦੇ 2 ਸਾਬਕਾ ਮੰਤਰੀਆਂ, ਮਨੀਸ਼ ਸਿਸੋਦੀਆ (Manish Sisodia) ਅਤੇ ਸਤੇਂਦਰ ਜੈਨ  (Satyendra Jain) ਨੂੰ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਸਤੇਂਦਰ ਜੈਨ ਨੂੰ 6 ਜੂਨ ਨੂੰ ਅਤੇ ਮਨੀਸ਼ ਸਿਸੋਦੀਆ ਨੂੰ 9 ਜੂਨ 2025 ਨੂੰ ਜਾਂਚ ਲਈ ਏਸੀਬੀ ਦੇ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਹਾਲਾਂਕਿ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਅਜੇ ਤੱਕ ਸੰਮਨਾਂ 'ਤੇ ਕੋਈ ਜਨਤਕ ਟਿੱਪਣੀ ਨਹੀਂ ਕੀਤੀ ਹੈ।

 ਏਸੀਬੀ ਨੇ ਇਸ ਮਾਮਲੇ ਵਿੱਚ 30 ਅਪ੍ਰੈਲ ਨੂੰ ਐਫਆਈਆਰ ਦਰਜ ਕੀਤੀ ਸੀ, ਜਿਸ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 12,748 ਕਲਾਸਰੂਮਾਂ ਦੀ ਉਸਾਰੀ ਵਿੱਚ ਬੇਨਿਯਮੀਆਂ ਅਤੇ ਲਾਗਤ ਵਿੱਚ ਕਥਿਤ ਵਾਧੇ ਦਾ ਆਰੋਪ ਲਗਾਇਆ ਗਿਆ ਸੀ। ਇਸ ਘੁਟਾਲੇ ਦੀ ਕੁੱਲ ਰਕਮ ਲਗਭਗ 2000 ਕਰੋੜ ਰੁਪਏ ਦੱਸੀ ਜਾ ਰਹੀ ਹੈ। ਆਰੋਪ ਹੈ ਕਿ ਉਸਾਰੀ ਦੀ ਲਾਗਤ ਨੂੰ ਬੇਲੋੜਾ ਵਧਾਇਆ ਗਿਆ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਸੀ।

ਏਸੀਬੀ ਦੀ ਇਹ ਜਾਂਚ ਦਿੱਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਕੰਮ 'ਤੇ ਵੀ ਸਵਾਲ ਉਠਾ ਰਹੀ ਹੈ, ਜਿਸ ਨੂੰ 'ਆਪ' ਸਰਕਾਰ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ। ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਦਾ ਕੰਮ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਅਧੀਨ ਕੀਤਾ ਗਿਆ ਸੀ ਅਤੇ ਇਸ ਸਮੇਂ ਦੌਰਾਨ ਕਥਿਤ ਬੇਨਿਯਮੀਆਂ ਦੀ ਜਾਂਚ ਹੁਣ ਤੇਜ਼ ਹੋ ਗਈ ਹੈ।

ਵਿਰੋਧੀ ਪਾਰਟੀਆਂ ਦਾ ਨਿਸ਼ਾਨਾ

ਏਸੀਬੀ ਦੀ ਇਸ ਜਾਂਚ ਨੇ ਦਿੱਲੀ ਦੀ ਰਾਜਨੀਤੀ ਵਿੱਚ ਹਲਚਲ ਵਧਾ ਦਿੱਤੀ ਹੈ, ਜਦੋਂ ਕਿ 'ਆਪ' ਨੇ ਜਾਂਚ ਏਜੰਸੀਆਂ ਦੇ ਇਨ੍ਹਾਂ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ, ਜਦੋਂ ਕਿ ਹੋਰ ਵਿਰੋਧੀ ਪਾਰਟੀਆਂ ਇਸ ਕਥਿਤ ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਹਮਲਾ ਕਰ ਰਹੀਆਂ ਹਨ।

ਸਿਸੋਦੀਆ ਅਤੇ ਜੈਨ ਪਹਿਲਾਂ ਹੀ ਜੇਲ੍ਹ ਜਾ ਚੁੱਕੇ ਹਨ

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਪਹਿਲਾਂ ਹੀ ਹੋਰ ਮਾਮਲਿਆਂ ਵਿੱਚ ਜਾਂਚ ਦਾ ਸਾਹਮਣਾ ਕਰ ਰਹੇ ਹਨ। ਸਿਸੋਦੀਆ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ਜਾ ਚੁੱਕੇ ਹਨ, ਜਦੋਂ ਕਿ ਸਤੇਂਦਰ ਜੈਨ ਵੀ ਇੱਕ ਮਾਮਲੇ ਵਿੱਚ ਜੇਲ੍ਹ ਜਾ ਚੁੱਕੇ ਹਨ। ਹੁਣ ਕਲਾਸਰੂਮ ਨਿਰਮਾਣ ਘੁਟਾਲੇ ਦੇ ਇਸ ਨਵੇਂ ਮਾਮਲੇ ਨੇ 'ਆਪ' ਆਗੂਆਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। 

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੋਵੇਂ ਪਿਛਲੀ 'ਆਪ' ਸਰਕਾਰ ਵਿੱਚ ਮਹੱਤਵਪੂਰਨ ਅਹੁਦੇ 'ਤੇ ਰਹੇ ਸਨ। ਸਿਸੋਦੀਆ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸਨ, ਜਦੋਂ ਕਿ ਜੈਨ ਨੇ ਸਿਹਤ ਅਤੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਵਰਗੇ ਮਹੱਤਵਪੂਰਨ ਵਿਭਾਗ ਸੰਭਾਲੇ।

Related Post