ਦਿੱਲੀ CM ਅਰਵਿੰਦ ਕੇਜਰੀਵਾਲ ਦੀ ਹੋਈ ਵਰਚੁਅਲ ਪੇਸ਼ੀ; ਅਗਲੀ ਪੇਸ਼ ’ਚ ਖੁਦ ਆਉਣ ਦਾ ਕੀਤਾ ਵਾਅਦਾ

By  Aarti February 17th 2024 10:50 AM

Delhi CM Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਹਨ, ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ 5 ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਨਾਲ ਸਬੰਧਤ ਸ਼ਿਕਾਇਤ ਦੇ ਸਬੰਧ ਵਿੱਚ ਰਾਊਜ਼ ਐਵੇਨਿਊ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। 

ਅਦਾਲਤ ’ਚ ਪੇਸ਼ੀ ਦੌਰਾਨ ਸੁਣਵਾਈ ਵਿੱਚ ਸ਼ਾਮਲ ਨਾ ਹੋਣ ਦਾ ਕਾਰਨ ਪੁੱਛਿਆ ਗਿਆ ਤਾਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ ਅਤੇ ਭਰੋਸੇ ਦੇ ਵੋਟ ਦਾ ਹਵਾਲਾ ਦਿੰਦੇ ਹੋਏ ਅੱਜ ਸਰੀਰਕ ਤੌਰ 'ਤੇ ਅਦਾਲਤ ਵਿੱਚ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਅਤੇ ਅਗਲੀ ਤਰੀਕ ਲਈ ਅਪੀਲ ਕੀਤੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਅਗਲੀ ਤਰੀਕ ਨੂੰ ਖੁਦ ਕੋਰਟ ’ਚ ਪੇਸ਼ ਹੋਣਗੇ। ਇਸ 'ਤੇ ਰਾਊਜ਼ ਐਵੇਨਿਊ ਕੋਰਟ ਨੇ ਅਗਲੀ ਸੁਣਵਾਈ ਲਈ 16 ਮਾਰਚ ਦੀ ਤਰੀਕ ਤੈਅ ਕੀਤੀ ਹੈ।

ਦੱਸ ਦਈਏ ਕਿ ਕੇਜਰੀਵਾਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਅੱਜ ਬਜਟ ਸੈਸ਼ਨ ਹੈ, ਭਰੋਸੇ ਦਾ ਮਤਾ ਵੀ ਸਦਨ 'ਚ ਪੇਸ਼ ਕੀਤਾ ਜਾਣਾ ਹੈ, ਇਸ ਲਈ ਉਨ੍ਹਾਂ ਨੂੰ ਮੀਟਿੰਗ 'ਚ ਸ਼ਾਮਲ ਹੋਣਾ ਪਵੇਗਾ। ਆਪਣੇ ਵਕੀਲ ਰਾਹੀਂ ਸੀਐਮ ਕੇਜਰੀਵਾਲ ਨੇ ਕਿਹਾ, ਮੈਂ ਅੱਜ ਆਉਣਾ ਚਾਹੁੰਦਾ ਸੀ, ਪਰ ਅਚਾਨਕ ਭਰੋਸੇ ਦਾ ਪ੍ਰਸਤਾਵ ਚਲਾ ਗਿਆ ਅਤੇ ਬਜਟ ਸੈਸ਼ਨ ਵੀ ਚੱਲ ਰਿਹਾ ਹੈ, ਇਸ ਲਈ ਮੀਟਿੰਗ ਚੱਲ ਰਹੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਹੋਵੇਗੀ। ਹੁਣ ਕੇਜਰੀਵਾਲ ਨੂੰ 16 ਮਾਰਚ ਨੂੰ ਖੁਦ ਪੇਸ਼ ਹੋਣਾ ਪਵੇਗਾ।

ਇਹ ਵੀ ਪੜ੍ਹੋ: ਸ਼ੰਭੂ ਬਾਰਡਰ ਤੋਂ ਇੱਕ ਹੋਰ ਦੁਖਦਾਈ ਖ਼ਬਰ; ਹਰਿਆਣਾ ਦੇ ਸਬ ਇੰਸਪੈਕਟਰ ਦੀ ਹੋਈ ਮੌਤ, ਜਾਣੋ ਕਾਰਨ

Related Post