ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਡੇਰਾ ਮੁਖੀ ਦੇ ਪੈਰੋਕਾਰ ਵੱਲੋਂ ਧਮਕੀ

By  Ravinder Singh October 30th 2022 04:14 PM -- Updated: October 30th 2022 04:26 PM

ਨਵੀਂ ਦਿੱਲੀ : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਕਾਰ ਉਤੇ ਦੋਸ਼ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਰਾਮ ਰਹੀਮ ਦੇ ਪੈਰੋਕਾਰ ਉਸ ਨੂੰ ਧਮਕੀਆਂ ਦੇ ਰਹੇ ਹਨ। ਉਸ ਨੇ ਸੋਸ਼ਲ ਮੀਡੀਆ 'ਤੇ ਕੁਝ ਇਤਰਾਜ਼ਯੋਗ ਸੰਦੇਸ਼ ਸਾਂਝੇ ਕੀਤੇ ਹਨ। ਜਿਸ ਵਿੱਚ ਮਾਲੀਵਾਲ ਲਈ ਅਪਸ਼ਬਦ ਵੀ ਵਰਤੇ ਗਏ ਹਨ। ਸਵਾਤੀ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ ਕਿ ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ। ਸਵਾਤੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੈਰੋਲ ਨਿਯਮਾਂ 'ਚ ਬਦਲਾਅ ਦੀ ਮੰਗ ਕੀਤੀ ਹੈ। 


ਸਵਾਤੀ ਮਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ- 'ਜਦੋਂ ਤੋਂ ਰਾਮ ਰਹੀਮ ਦੇ ਖਿਲਾਫ਼ ਆਵਾਜ਼ ਉਠਾਈ ਹੈ, ਉਸ ਦੇ ਪੈਰੋਕਾਰ ਕਹਿ ਰਹੇ ਹਨ ਕਿ ਬਾਬੇ ਤੋਂ ਬਚ ਕੇ ਰਹੋ। ਉਨ੍ਹਾਂ ਕਿਹਾ ਕਿ ਭਗਵਾਨ ਮੇਰੀ ਰੱਖਿਆ ਕਰੇਗਾ, ਮੈਂ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਨ ਵਾਲੀ, ਮੈਂ ਸੱਚ ਦੀ ਆਵਾਜ਼ ਬੁਲੰਦ ਕਰਦੀ ਰਹਾਂਗੀ, ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ। ਹਾਲਾਂਕਿ ਇਸ ਬਾਰੇ ਅਜੇ ਤੱਕ ਰਾਮ ਰਹੀਮ ਜਾਂ ਡੇਰਾ ਪ੍ਰਬੰਧਕਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਰੋਲ ਅਤੇ ਮਾਫੀ ਦੇ ਨਿਯਮਾਂ ਵਿੱਚ ਬਦਲਾਅ ਦੀ ਮੰਗ ਕੀਤੀ ਹੈ।

ਪੱਤਰ ਵਿੱਚ ਸਵਾਤੀ ਨੇ ਲਿਖਿਆ ਹੈ ਕਿ ਬਿਲਕਿਸ ਬਾਨੋ ਦੀ ਬਲਾਤਕਾਰੀ ਦੀ ਰਿਹਾਈ ਅਤੇ ਰਾਮ ਰਹੀਮ ਦੀ ਪੈਰੋਲ ਨੇ ਦੇਸ਼ ਦੇ ਹਰ ਨਿਰਭਯਾ ਦੀ ਭਾਵਨਾ ਨੂੰ ਤੋੜ ਦਿੱਤਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਮੁਆਫੀ ਅਤੇ ਪੈਰੋਲ ਦੇ ਨਿਯਮਾਂ ਨੂੰ ਬਦਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਬਲਾਤਕਾਰੀ ਬਿਲਕਿਸ ਬਾਨੋ ਅਤੇ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਹੈ। ਦਿੱਲੀ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਨੂੰ ਲੈ ਕੇ ਹਰਿਆਣਾ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਸੀ। ਸਵਾਤੀ ਮਾਲੀਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਪੁੱਛਿਆ ਕਿ ਰਾਮ ਰਹੀਮ ਦਾ ਅਜਿਹਾ ਕੀ ਮਹੱਤਵਪੂਰਨ ਕੰਮ ਸੀ ਕਿ ਉਸ ਨੂੰ ਪੈਰੋਲ ਦਿੱਤੀ ਗਈ?

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਨਸਾਫ਼ ਲਈ ਕਹੀ ਵੱਡੀ ਗੱਲ

Related Post