Delhi Excise Policy Scam Case: ਸਿਸੋਦੀਆ ਦੀ CBI ਹਿਰਾਸਤ ਚ 20 ਮਾਰਚ ਤੱਕ ਦਾ ਵਾਧਾ, 10 ਮਾਰਚ ਨੂੰ ਹੋਵੇਗੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ
ਦਿੱਲੀ ਸ਼ਰਾਬ ਨੀਤੀ ਘਪਲੇ ਨੂੰ ਲੈਕੇ ਰਾਜਧਾਨੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਆਪ ਨੇਤਾ ਮਨੀਸ਼ ਸਿਸੋਦੀਆ ਦੀ ਸੀਬੀਆਈ ਹਿਰਾਸਤ ਨੂੰ 20 ਮਾਰਚ ਤੱਕ ਵਧਾ ਦਿੱਤਾ ਗਿਆ ਹੈ। ਹਾਲਾਂਕਿ ਅਦਾਲਤ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਆਉਣ ਵਾਲੀ 10 ਮਾਰਚ ਨੂੰ ਸੁਣਵਾਈ ਕਰੇਗੀ।

Delhi Excise Policy Scam Case: ਦਿੱਲੀ ਸ਼ਰਾਬ ਨੀਤੀ ਘਪਲੇ ਨੂੰ ਲੈਕੇ ਰਾਜਧਾਨੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਆਪ ਨੇਤਾ ਮਨੀਸ਼ ਸਿਸੋਦੀਆ ਦੀ ਸੀਬੀਆਈ ਹਿਰਾਸਤ ਨੂੰ 20 ਮਾਰਚ ਤੱਕ ਵਧਾ ਦਿੱਤਾ ਗਿਆ ਹੈ। ਹਾਲਾਂਕਿ ਅਦਾਲਤ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਆਉਣ ਵਾਲੀ 10 ਮਾਰਚ ਨੂੰ ਸੁਣਵਾਈ ਕਰੇਗੀ।
ਰਿਪੋਰਟਾਂ ਮੁਤਾਬਕ ਸੀਬੀਆਈ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਹੋਰ ਹਿਰਾਸਤ ਦੀ ਮੰਗ ਨਹੀਂ ਕੀਤੀ ਪਰ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 20 ਮਾਰਚ ਤੱਕ ਵਧਾ ਦਿੱਤੀ ਹੈ।
ਅਦਾਲਤੀ ਬਹਿਸ ਦੌਰਾਨ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਇਸ ਪੜਾਅ 'ਤੇ ਅਸੀਂ ਹੋਰ ਸੀਬੀਆਈ ਰਿਮਾਂਡ ਦੀ ਮੰਗ ਨਹੀਂ ਕਰ ਰਹੇ ਹਾਂ ਪਰ ਅਗਲੇ 15 ਦਿਨਾਂ ਵਿੱਚ ਅਸੀਂ ਇਸ ਦੀ ਮੰਗ ਕਰ ਸਕਦੇ ਹਾਂ। ਇਸ ਤੋਂ ਪਹਿਲਾਂ ਰਾਉਸ ਐਵੇਨਿਊ ਜ਼ਿਲ੍ਹਾ ਅਦਾਲਤ ਨੇ ਸ਼ਨੀਵਾਰ ਨੂੰ ਸਿਸੋਦੀਆ ਦੀ ਸੀਬੀਆਈ ਰਿਮਾਂਡ 6 ਮਾਰਚ ਤੱਕ ਵਧਾ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਦੇ ਹਿਰਾਸਤੀ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਰਾਉਸ ਐਵਨਿਊ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।