ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਇੱਕ ਸਾਲ ਬਾਅਦ ਮਿਲੀ ਜ਼ਮਾਨਤ

By  Jasmeet Singh May 26th 2023 01:49 PM

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ 'ਤੇ ਅੰਤਰਿਮ ਜ਼ਮਾਨਤ ਦਿੱਤੀ ਹੈ। ਸਤੇਂਦਰ ਜੈਨ ਪਿਛਲੇ 1 ਸਾਲ ਤੋਂ ਜੇਲ੍ਹ ਵਿੱਚ ਹੈ। ਉਨ੍ਹਾਂ ਨੂੰ ਕੱਲ੍ਹ ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਡਿੱਗਣ ਕਾਰਨ ਸਿਰ ਵਿੱਚ ਸੱਟ ਲੱਗ ਗਈ ਸੀ। ਉਦੋਂ ਤੋਂ ਉਹ ਆਈ.ਸੀ.ਯੂ ਵਿੱਚ ਦਾਖ਼ਲ ਹਨ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਅੰਤਰਿਮ ਜ਼ਮਾਨਤ ਦੇ ਸਮੇਂ ਉਹ ਦਿੱਲੀ ਨਹੀਂ ਛੱਡ ਸਕਦੇ ਅਤੇ ਮੀਡੀਆ ਦੇ ਸਾਹਮਣੇ ਕੋਈ ਬਿਆਨ ਵੀ ਨਹੀਂ ਦੇ ਸਕਦੇ।


ਗੰਭੀਰ ਬਣੀ ਹੋਈ ਹੈ ਹਾਲਤ
ਤਿਹਾੜ ਜੇਲ 'ਚ ਬੰਦ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਵੀਰਵਾਰ ਸਵੇਰੇ ਬਾਥਰੂਮ 'ਚ ਡਿੱਗ ਗਏ ਅਤੇ ਉੱਥੇ ਹੀ ਬੇਹੋਸ਼ ਹੋ ਗਏ। ਇਸ ਦੌਰਾਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ, ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਟੀਮ ਉਨ੍ਹਾਂ ਨੂੰ ਚੈੱਕਅਪ ਲਈ ਦੀਨ ਦਿਆਲ ਉਪਾਧਿਆਏ ਹਸਪਤਾਲ ਲੈ ਕੇ ਆਈ। ਇਕ ਹਫਤੇ 'ਚ ਇਹ ਤੀਜੀ ਵਾਰ ਹੈ ਜਦੋਂ ਦਿੱਲੀ ਪੁਲਿਸ ਜੈਨ ਨੂੰ ਚੈੱਕਅਪ ਲਈ ਹਸਪਤਾਲ ਲੈ ਕੇ ਗਈ।



ਅਰਵਿੰਦ ਕੇਜਰੀਵਾਲ ਨੇ ਦਿੱਤਾ ਤਿੱਖਾ ਪ੍ਰਤੀਕਰਮ 
ਹੁਣ ਇਸ ਪੂਰੇ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ, ਜਿਸ ਵਿਅਕਤੀ ਨੇ ਜਨਤਾ ਨੂੰ ਚੰਗਾ ਇਲਾਜ ਅਤੇ ਚੰਗੀ ਸਿਹਤ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕੀਤਾ ਸੀ, ਅੱਜ ਇੱਕ ਤਾਨਾਸ਼ਾਹ ਉਸ ਚੰਗੇ ਵਿਅਕਤੀ ਨੂੰ ਮਾਰਨ 'ਤੇ ਤੁਲਿਆ ਹੋਇਆ ਹੈ।

ਮਨੀ ਲਾਂਡਰਿੰਗ ਦੇ ਮਾਮਲੇ 'ਚ ਨੇ ਜੇਲ੍ਹ 'ਚ ਬੰਦ
ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਵਿੱਚ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ। ਕਈ ਵਾਰ ਜ਼ਮਾਨਤ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਵੀ ਉਸ ਨੂੰ ਜ਼ਮਾਨਤ ਨਹੀਂ ਮਿਲ ਸਕੀ। ਉਸ ਦੀ ਜ਼ਮਾਨਤ ਦਾ ਈਡੀ ਨੇ ਵਿਰੋਧ ਕੀਤਾ ਸੀ। ਉਸ ਵੇਲੇ ਕਿਹਾ ਗਿਆ ਸੀ ਕਿ ਜੈਨ ਦੀ ਪਹਿਲਾਂ ਏਮਜ਼ ਜਾਂ ਆਰਐਮਐਲ ਦੇ ਡਾਕਟਰਾਂ ਦੇ ਬੋਰਡ ਤੋਂ ਜਾਂਚ ਕੀਤੀ ਜਾਵੇ। ਉਸ ਦੀ ਖਰਾਬ ਸਿਹਤ ਦੇ ਦਾਅਵੇ 'ਤੇ ਸ਼ੱਕ ਹੈ। ਇਸ ਤੋਂ ਪਹਿਲਾਂ ਵੀ ਇਸ ਆਧਾਰ 'ਤੇ ਜ਼ਮਾਨਤ ਦਾ ਮੁਕੱਦਮਾ ਚੱਲਿਆ ਸੀ।

ਇਹ ਵੀ ਪੜ੍ਹੋ: 

- ਪੰਜਾਬ ਬੋਰਡ ਵਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ, ਕੁੜੀਆਂ ਨੇ ਮੁੜ੍ਹ ਤੋਂ ਮਾਰੀ ਬਾਜ਼ੀ

- ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਜਾਰੀ! 'ਅਜੀਤ' ਅਖ਼ਬਾਰ ਦੇ ਮੁੱਖ ਸੰਪਾਦਕ ਦੇ ਹੱਕ 'ਚ ਨਿੱਤਰੇ ਸੁਖਬੀਰ ਸਿੰਘ ਬਾਦਲ

Related Post