Delhi ਸਰਕਾਰ ਵੱਲੋਂ ਸ਼ਹੀਦੀ ਦਿਵਸ ’ਤੇ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ , CM ਰੇਖਾ ਗੁਪਤਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Delhi Public Holiday : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 25 ਨਵੰਬਰ ਨੂੰ ਜਨਤਕ ਛੁੱਟੀ ਹੋਵੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਆਪਣੀ ਪੋਸਟ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਨੇ ਲਿਖਿਆ, "ਦਿੱਲੀ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ 'ਤੇ 25 ਨਵੰਬਰ ਨੂੰ ਜਨਤਕ ਛੁੱਟੀ ਘੋਸ਼ਿਤ ਕਰਨ ਦਾ ਫੈਸਲਾ ਕੀਤਾ ਹੈ। ਗੁਰੂ ਸਾਹਿਬ ਦੇ ਸਾਹਸ, ਕਰੁਣਾ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਸਾਨੂੰ ਹਮੇਸ਼ਾ ਪ੍ਰੇਰਿਤ ਕਰੇਗਾ
Delhi Public Holiday : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 25 ਨਵੰਬਰ ਨੂੰ ਜਨਤਕ ਛੁੱਟੀ ਹੋਵੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਆਪਣੀ ਪੋਸਟ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਨੇ ਲਿਖਿਆ, "ਦਿੱਲੀ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ 'ਤੇ 25 ਨਵੰਬਰ ਨੂੰ ਜਨਤਕ ਛੁੱਟੀ ਘੋਸ਼ਿਤ ਕਰਨ ਦਾ ਫੈਸਲਾ ਕੀਤਾ ਹੈ। ਗੁਰੂ ਸਾਹਿਬ ਦੇ ਸਾਹਸ, ਕਰੁਣਾ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਸਾਨੂੰ ਹਮੇਸ਼ਾ ਪ੍ਰੇਰਿਤ ਕਰੇਗਾ।
ਦਿੱਲੀ ਸਰਕਾਰ ਦਾ ਇਹ ਹੁਕਮ ਦਿੱਲੀ ਸਰਕਾਰ ਦੇ ਅਧੀਨ ਸਾਰੇ ਸਰਕਾਰੀ ਦਫਤਰਾਂ 'ਤੇ ਲਾਗੂ ਹੁੰਦਾ ਹੈ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਵਿੱਚ ਯੋਗੀ ਆਦਿੱਤਿਆਨਾਥ ਸਰਕਾਰ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਸੀ। ਹਾਲਾਂਕਿ, ਇਸ ਵਿੱਚ ਸੋਧ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਵਿੱਚ ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ਦੀ ਛੁੱਟੀ 24 ਨਵੰਬਰ ਦੀ ਬਜਾਏ 25 ਨਵੰਬਰ ਨੂੰ ਹੋਵੇਗੀ।
ਭਾਰਤੀ ਰੇਲਵੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਸ਼ਰਧਾਲੂਆਂ ਦੀ ਯਾਤਰਾ ਦੀ ਸਹੂਲਤ ਲਈ ਸ਼ਨੀਵਾਰ ਤੋਂ ਸ਼ੁਰੂ ਹੋਣ ਵਾਲੀਆਂ ਦੋ ਵਿਸ਼ੇਸ਼ ਰੇਲ ਗੱਡੀਆਂ ਦਾ ਐਲਾਨ ਵੀ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਰੇਲਗੱਡੀ ਪਟਨਾ ਸਾਹਿਬ ਤੋਂ ਅਤੇ ਦੂਜੀ ਪੁਰਾਣੀ ਦਿੱਲੀ ਤੋਂ ਰਵਾਨਾ ਹੋਵੇਗੀ। 22 ਡੱਬਿਆਂ ਵਾਲੀ ਇਹ ਰੇਲਗੱਡੀ 23 ਨਵੰਬਰ ਨੂੰ ਸਵੇਰੇ 6:40 ਵਜੇ ਪਟਨਾ ਤੋਂ ਚੱਲੇਗੀ ਅਤੇ 24 ਨਵੰਬਰ ਨੂੰ ਸਵੇਰੇ 4:15 ਵਜੇ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ। ਦੂਜੀ ਰੇਲਗੱਡੀ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ 21:00 ਵਜੇ ਰਵਾਨਾ ਹੋਵੇਗੀ ਅਤੇ 23:30 ਵਜੇ ਪੁਰਾਣੀ ਦਿੱਲੀ ਪਹੁੰਚੇਗੀ।
ਚੰਡੀਗੜ੍ਹ ਵਿੱਚ 25 ਨਵੰਬਰ ਨੂੰ ਸ਼ਹੀਦੀ ਦਿਵਸ ’ਤੇ ਜਨਤਕ ਛੁੱਟੀ
ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025 ਦੀਆਂ ਸਰਕਾਰੀ ਛੁੱਟੀਆਂ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਸੋਧ ਕਰਦਿਆਂ 25 ਨਵੰਬਰ 2025 (ਮੰਗਲਵਾਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪਹਿਲਾਂ ਇਸ ਤਰੀਕ ਨੂੰ ਰਾਖਵੀਂ ਛੁੱਟੀ ਵਜੋਂ ਦਰਜ ਕੀਤਾ ਗਿਆ ਸੀ। ਨਵੀਂ ਸੋਧ ਅਨੁਸਾਰ ਇਹ ਛੁੱਟੀ ਹੁਣ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤਹਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਲਾਗੂ ਹੋਵੇਗੀ।