Delhi Kooch : ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣਗੇ ਕਿਸਾਨ ! ਜਾਣੋ ਕੀ ਹੈ ਪੂਰੀ ਰਣਨੀਤੀ

Delhi Chalo Andolan : ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜਦੂਰ ਮੋਰਚਾ ਦੋਵਾਂ ਜਥੇਬੰਦੀਆਂ ਵੱਲੋਂ ਦਿੱਲੀ ਚਲੋ ਨੂੰ ਲੈ ਕੇ ਅਗਲੀ ਰਣਨੀਤੀ ਲਈ ਐਤਵਾਰ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਕਿਸਾਨ ਦਿੱਲੀ ਪੈਦਲ ਮੋਰਚਿਆਂ ਵਿੱਚ ਜਾਣਗੇ।

By  KRISHAN KUMAR SHARMA December 1st 2024 01:09 PM -- Updated: December 1st 2024 01:18 PM

SKM News : 6 ਦਸੰਬਰ ਨੂੰ ਦਿੱਲੀ ਕੂਚ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜਦੂਰ ਮੋਰਚਾ ਦੋਵਾਂ ਜਥੇਬੰਦੀਆਂ ਵੱਲੋਂ ਦਿੱਲੀ ਚਲੋ ਨੂੰ ਲੈ ਕੇ ਅਗਲੀ ਰਣਨੀਤੀ ਲਈ ਐਤਵਾਰ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਕਿਸਾਨ ਦਿੱਲੀ ਪੈਦਲ ਮੋਰਚੇ ਵਿੱਚ ਜਾਣਗੇ।

ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਹੋਇਆ ਹੈ ਕਿ ਇਹ ਮੋਰਚਾ, ਹਰਿਆਣਾ ਵਿੱਚ ਚਾਰ ਥਾਵਾਂ ’ਤੇ ਰੁਕੇਗਾ, ਜਿਸ ਵਿੱਚ ਅੰਬਾਲਾ, ਮੋੜ ਮੰਡੀ, ਖਾਨਪੁਰ ਜੱਟਾਂ ਅਤੇ ਪਿੱਪਲੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਰੋਜ਼ਾਨਾ ਦਿੱਲੀ ਲਈ ਮਾਰਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।

ਜੇਕਰ ਉਹ ਨਿਰਧਾਰਤ ਸਥਾਨ 'ਤੇ ਸਮੇਂ ਸਿਰ ਨਾ ਪਹੁੰਚ ਸਕੇ ਤਾਂ ਫਿਰ ਉਹ ਸੜਕ 'ਤੇ ਹੀ ਧਰਨਾ ਦੇਣਗੇ। ਇਸੇ ਤਰ੍ਹਾਂ ਵਲੰਟੀਅਰਾਂ ਨੂੰ ਜੋੜਨ ਲਈ ਸੋਮਵਾਰ ਤੋਂ ਮੋਰਚੇ ਵੱਲੋਂ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਫਾਰਮ ਸ਼ਾਮ 3 ਵਜੇ ਤੋਂ ਬਾਅਦ ਮੋਰਚੇ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਉਪਲਬਧ ਕਰਵਾਏ ਜਾਣਗੇ।

ਬਿੱਟੂ ਆਪਣੇ ਬਿਆਨ 'ਤੇ ਕਾਇਮ ਰਹਿਣ : ਪੰਧੇਰ

ਪੰਧੇਰ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਹਰਿਆਣਾ ਦੇ ਭਾਜਪਾ ਮੰਤਰੀਆਂ ਨੇ ਵੀ ਕਿਹਾ ਸੀ ਕਿ ਜੇਕਰ ਕਿਸਾਨ ਬਿਨਾਂ ਟਰੈਕਟਰ ਟਰਾਲੀ ਦੇ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਮੈਂ ਉਨ੍ਹਾਂ ਨੂੰ ਦਿੱਲੀ ਮਾਰਚ ਦੌਰਾਨ ਆਪਣੇ ਬਿਆਨ 'ਤੇ ਕਾਇਮ ਰਹਿਣ ਦੀ ਅਪੀਲ ਕਰਦਾ ਹਾਂ। ਜੇਕਰ ਕਿਸਾਨਾਂ 'ਤੇ ਕਿਸੇ ਤਰ੍ਹਾਂ ਦੀ ਕੋਈ ਦੁਰਦਸ਼ਾ ਹੋਈ ਤਾਂ ਸਰਕਾਰ ਦੇ ਇਰਾਦੇ ਸਾਫ਼ ਹੋ ਜਾਣਗੇ। ਕਿਸਾਨਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵਿਰੋਧ ਨਹੀਂ ਕੀਤਾ ਜਾਵੇਗਾ ਅਤੇ ਉਹ ਸਾਰੇ ਜ਼ੁਲਮਾਂ ​​ਨੂੰ ਸਹਿਣ ਲਈ ਸਿਰ 'ਤੇ ਕਫ਼ਨ ਬੰਨ੍ਹ ਕੇ ਅੱਗੇ ਵਧਣਗੇ।

Related Post