ਕੇਜਰੀਵਾਲ ਨੂੰ ਵੱਡਾ ਝਟਕਾ, ਦਿੱਲੀ LG ਨੇ DDC ਦੇ ਉਪ ਪ੍ਰਧਾਨ ਜੈਸਮੀਨ ਸ਼ਾਹ ਨੂੰ ਕੀਤਾ ਬਰਖਾਸਤ

By  Pardeep Singh November 18th 2022 11:25 AM -- Updated: November 18th 2022 11:28 AM

ਨਵੀਂ ਦਿੱਲੀ: ਦਿੱਲੀ ਡਾਇਲਾਗ ਐਂਡ ਡਿਵੈਲਪਮੈਂਟ ਕਮਿਸ਼ਨ (ਡੀ.ਡੀ.ਸੀ.) ਦੇ ਉਪ-ਚੇਅਰਮੈਨ ਜੈਸਮੀਨ ਸ਼ਾਹ ਨੂੰ ਉਪ ਰਾਜਪਾਲ ਦੇ ਹੁਕਮਾਂ ਤੋਂ ਬਾਅਦ ਬਰਖਾਸਤ ਕਰ ਦਿੱਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਜੈਸਮੀਨ ਸ਼ਾਹ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਵਾਪਸ ਲੈ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਰਕਾਰੀ ਗੱਡੀਆਂ ਅਤੇ ਮੁਲਾਜ਼ਮਾਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਜਾਰੀ ਹੈ।

ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਸ਼ਿਕਾਇਤ ਕੀਤੀ ਸੀ ਕਿ ਜੈਸਮੀਨ ਸ਼ਾਹ ਡੀਡੀਸੀਡੀ ਦੀ ਉਪ-ਪ੍ਰਧਾਨ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਬੁਲਾਰੇ ਵਜੋਂ ਕੰਮ ਕਰਦੇ ਹਨ। ਇਸ ਸ਼ਿਕਾਇਤ ਤੋਂ ਬਾਅਦ ਸ਼ਾਹ ਖਿਲਾਫ ਕਾਰਵਾਈ ਕੀਤੀ ਗਈ।

ਦਿੱਲੀ ਸਰਕਾਰ ਦੇ ਯੋਜਨਾ ਵਿਭਾਗ ਨੇ ਵੀਰਵਾਰ ਨੂੰ ਇੱਕ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਪ ਰਾਜਪਾਲ ਨੇ ਸ਼ਾਹ ਨੂੰ ਡੀਡੀਸੀਡੀ ਦੇ ਉਪ-ਚੇਅਰਮੈਨ ਵਜੋਂ ਕੰਮ ਕਰਨ ਅਤੇ ਇਸ ਨਾਲ ਜੁੜੇ ਕਿਸੇ ਵੀ ਵਿਸ਼ੇਸ਼ ਅਧਿਕਾਰ ਅਤੇ ਸਹੂਲਤਾਂ ਦਾ ਲਾਭ ਲੈਣ ਤੋਂ ਰੋਕਣ ਦੇ ਆਦੇਸ਼ ਦਿੱਤੇ ਹਨ। ਸੂਤਰਾਂ ਨੇ ਕਿਹਾ ਕਿ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਕਿਹਾ ਹੈ ਕਿ ਉਹ ਸਿਆਸੀ ਉਦੇਸ਼ਾਂ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮਾਂ 'ਤੇ ਸ਼ਾਹ ਨੂੰ ਡੀਡੀਸੀਡੀ ਦੇ ਉਪ-ਚੇਅਰਮੈਨ ਦੇ ਅਹੁਦੇ ਤੋਂ ਹਟਾਉਣ।

Related Post